ਫਗਵਾੜਾ 29 ਅਪ੍ਰੈਲ ( ਪ੍ਰੀਤੀ ਜੱਗੀ)ਈਐੱਸਆਈ ਵਿੱਚ ਇੱਕ ਕੁਆਰਟਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆ ਉੱਥੋਂ ਲੱਖਾਂ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ ਹੈ। ਜਸਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਦਾ ਸਕੈਨ ਕਰਵਾਉਣ ਲਈ ਪੀਜੀਆਈ ਗਏ ਸਨ ਤੇ ਅੱਜ ਜਦੋਂ ਵਾਪਸ ਆ ਕੇ ਦੇਖਿਆ ਤਾਂ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਚੋਰ ਬਾਥਰੂਮ ਦੀ ਖਿੜਕੀ ਰਾਹੀਂ ਅੰਦਰ ਦਾਖ਼ਲ ਹੋਏ ਤੇ ਅੰਦਰੋਂ ਸੋਨੇ ਦੇ ਗਹਿਣੇ, ਕੱਪੜੇ, ਪਿੱਤਲ ਦੇ ਭਾਂਡੇ ਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ।ਪੀੜਤਾ ਵੱਲੋਂ ਗੋਬਿੰਦਪੁਰਾ ਦੇ ਕੁੱਝ ਵਿਅਕਤੀਆਂ ‘ਤੇ ਸ਼ੱਕ ਪ੍ਰਗਟਾਈ ਗਈ ਹੈ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਹੈ ਤੇ ਪੁਲੀਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।