ਜਲੰਧਰ (ਅਮ੍ਰਿੰਤਪਾਲ ਸਿੰਘ ਬੱਲ) ਜਲੰਧਰ ਦੇ ਪ੍ਰਤਾਪ ਬਾਗ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਲਗਭਗ 5 ਨੌਜਵਾਨਾਂ ਨੇ ਦਿਨ-ਦਿਹਾੜੇ ਇੱਕ ਨੌਜਵਾਨ ‘ਤੇ ਹਮਲਾ ਕਰਕੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ। ਘਟਨਾ ਵਿੱਚ ਜ਼ਖਮੀ ਹੋਏ ਨੌਜਵਾਨ ਮੁਸਤਫਾ ਉਰਫ਼ ਪੰਮਾ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ।ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ, ਥਾਣਾ ਡਿਵੀਜ਼ਨ ਨੰਬਰ-3 ਦੀ ਪੁਲੀਸ ਮਾਮਲੇ ਦੀ ਜਾਂਚ ਲਈ ਘਟਨਾ ਸਥਾਨ ‘ਤੇ ਪਹੁੰਚ ਗਈ ਹੈ। ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ। ਜਿਸ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਦੋਰਾਹਾ ਦੇ ਰਹਿਣ ਵਾਲੇ ਸੈਫ ਅਲੀ ਨੇ ਦੱਸਿਆ ਕਿ ਉਹ ਪੰਮਾ ਦੇ ਨਾਲ ਅੱਜ ਯਾਨੀ ਬੁੱਧਵਾਰ ਨੂੰ ਜਲੰਧਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਦਫ਼ਤਰ ਪਹੁੰਚੇ। ਉਸਦੀ ਮੁਲਜ਼ਮ ਧਿਰ ਨਾਲ ਪੁਰਾਣੀ ਲੜਾਈ ਹੈ ਅਤੇ ਉਹ ਅੱਜ ਉਕਤ ਸ਼ਿਕਾਇਤ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਜਲੰਧਰ ਆਇਆ ਸੀ। ਉੱਥੋਂ ਆਣ ਤੋਂ ਬਾਅਦ, ਜਦੋਂ ਉਹ ਅੱਜ ਪ੍ਰਤਾਪ ਬਾਗ ਨੇੜੇ ਕੁਝ ਖਾਣ ਆਇਆ ਤਾਂ ਉਪਰੋਕਤ ਮੁਲਜ਼ਮਾਂ ਨੇ ਪੰਮਾ ਨੂੰ ਪਿੱਛੇ ਤੋਂ ਕਾਰ ਨਾਲ ਟੱਕਰ ਮਾਰ ਦਿੱਤੀ। ਜਿਸ ਕਾਰਨ ਪੰਮਾ ਦੂਰ ਤੱਕ ਡਿੱਗ ਗਿਆ।ਜਿਸ ਤੋਂ ਬਾਅਦ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। ਪੰਮਾ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਸੱਟਾਂ ਲੱਗੀਆਂ ਹਨ। ਮੁਲਜ਼ਮ ਜੰਡਿਆਲਾ ਦੇ ਰਹਿਣ ਵਾਲੇ ਹਨ। ਕੁੱਲ ਚਾਰ ਤੋਂ ਪੰਜ ਲੋਕ ਹਮਲਾ ਕਰਨ ਲਈ ਆਏ। ਇਸ ਸਬੰਧ ਵਿਚ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਕਰ ਰਹੇ ਹਨ ਤੇ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।