Home Khanna ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ‘ਤੇ ਕਰਵਾਏ ਗਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

189
0
ad here
ads
ads

ਖੰਨਾ, ਲੁਧਿਆਣਾ, 24 ਮਈ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ (ਪ੍ਰਾਇਮਰੀ ਵਿੰਗ) ਖੰਨਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ‘ਤੇ ਕਰਵਾਏ ਗਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਸ੍ਰੀ ਸੌਂਦ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਹਨਾਂ ਕਿਹਾ ਕਿ ਗਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਦੇ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।

ad here
ads

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਸੌਂਦ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਜਨਮ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਸੁਤੰਤਰਤਾ ਸੰਗਰਾਮੀ ਅਤੇ ਪਰਿਵਾਰ ਭਲਾਈ ਸੁਸਾਇਟੀ ਦੇ ਪ੍ਰਧਾਨ ਹਰਜੀਤ ਸਿੰਘ ਭਾਟੀਆ, ਕੌਂਸਲਰ ਪਰਮਪ੍ਰੀਤ ਸਿੰਘ,ਕੌਂਸਲਰ ਸੁਖਮਨਜੀਤ ਸਿੰਘ, ਸੁਰਿੰਦਰ ਬਾਵਾ, ਸਾਬਕਾ ਕੌਂਸਲਰ ਰਜਿੰਦਰ ਸਿੰਘ ਜੀਤ, ਆਮ ਆਦਮੀ ਪਾਰਟੀ ਹਲਕਾ ਖੰਨਾ ਦੇ ਯੂਥ ਪ੍ਰਧਾਨ ਗੁਰਸੀਰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਹਿਮ ਸ਼ਖ਼ਸੀਅਤਾਂ ਵੀ ਮੌਜੂਦ ਸਨ।

ad here
ads
Previous articleਪਾਕਿਸਤਾਨ ਅਤੇ ਤੁਰਕੀ ਦੇ ਸਮਾਨ ਦਾ ਬਾਈਕਾਟ ਕੀਤਾ ਜਾਵੇ ।ਇਨ੍ਹਾਂ ਦੇਸ਼ਾਂ ਵਿੱਚ ਆਉਣ ਜਾਣ ਤੇ ਰੋਕ ਲਾਈ ਜਾਵੇ ।-ਭਾਰਤ ਭੁਸ਼ਨ ਗੋਗਾ
Next articleਇੱਕ ਹਫਤੇ ਤੋ ਵੱਧ ਕੂਲਰਾਂ ਵਿੱਚ ਖੜੇ ਪਾਣੀ ਚ ਹੁੰਦਾ ਡੇਂਗੂ ਦਾ ਮੱਛਰ ਪੈਦਾ— ਡਾ ਰਮਨਦੀਪ ਕੌਰ

LEAVE A REPLY

Please enter your comment!
Please enter your name here