ਗੁਰਦਾਸਪੁਰ ਸੁਸ਼ੀਲ ਬਰਨਾਲਾ
ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਤਾਰਾਗੜ੍ਹ ਵਿਖੇ ਮਸੀਹੀ ਭਾਈਚਾਰੇ ਲਈ ਬਣਾਏ ਕਬਰਸਥਾਨ ਦੀ ਚਾਰਦੀਵਾਰੀ ਅਤੇ ਹੋਰ ਨਿਰਮਾਣ ਕਾਰਜ ਮੁਕੰਮਲ ਹੋਣ ਤੇ ਇਹ ਕਾਰਜ ਜਨਤਾ ਨੂੰ ਸਮਰਪਿਤ ਕੀਤੇ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਪਹੁੰਚ ਕਰਕੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ ਹੈ ਅਤੇ ਜੋ ਠੇਕੇਦਾਰ ਨਿਰਮਾਣ ਕਾਰਜ ਕਰਵਾ ਰਹੇ ਹਨ ਉਨ੍ਹਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਜੋ ਵਿਕਾਸ ਕਾਰਜ ਚਲ ਰਹੇ ਹਨ ਉਨ੍ਹਾਂ ਨੂੰ ਵਧੀਆ ਢੰਗ ਨਾਲ ਕਰਵਾਇਆ ਜਾਵੈ ਤਾਂ ਜੋ ਕੰਮ ਮੁਕੰਮਲ ਹੋਣ ਦੇ ਲੋਕਾਂ ਨੂੰ ਕਿਸੇ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਪਿੰਡ ਤਾਰਾਗੜ੍ਹ ਦੇ ਅੰਦਰ ਮਸੀਹੀ ਭਾਈਚਾਰੇ ਦੇ ਲਈ ਬਣਾਇਆ ਗਿਆ ਕਬਰਸਥਾਨ ਜਿਸ ਨੂੰ ਲੈ ਕੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਕਬਰਸਥਾਨ ਦੀ ਚਾਰਦੀਵਾਰੀ ਕਰਵਾਈ ਜਾਵੈ ਅਤੇ ਇੱਕ ਹਾਲ ਦਾ ਨਿਰਮਾਣ ਕੀਤਾ ਜਾਵੈ। ਉਨ੍ਹਾਂ ਕਿਹਾ ਕਿ ਅੱਜ ਕਰੀਬ 8 ਅੱਠ ਲੱਖ ਰੁਪਏ ਦੀ ਲਾਗਤ ਦੇ ਨਾਲ ਕਬਰਸਥਾਨ ਦੀ ਚਾਰਦੀਵਾਰੀ, ਪਖਾਨਿਆਂ ਦਾ ਨਿਰਮਾਣ ਅਤੇ ਹਾਲ ਦਾ ਨਿਰਮਾਣ ਕਰਜ ਮੁਕੰਮਲ ਕੀਤਾ ਗਿਆ ਹੈ ਅਤੇ ਇਹ ਵਿਕਾਸ ਕਾਰਜ ਪੂਰੇ ਹੋਣ ਤੇ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਵਿਕਾਸ ਕਾਰਜ ਚਲ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਭੋਆ ਅੰਦਰ ਵੀ ਬਹੁਤ ਸਾਰੇ ਪਿੰਡਾਂ ਅੰਦਰ ਕਰੋੜਾ ਰੁਪਏ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਕਾਰਜ ਜੋ ਪਹਿਲਾਂ ਕਰਵਾਏ ਜਾਣੇ ਚਾਹੀਦੇ ਸਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਹ ਵਿਕਾਸ ਕਾਰਜ ਨਹੀਂ ਕਰਵਾਏ ਗਏ ਹੁਣ ਪਹਿਲ ਦੇ ਅਧਾਰ ਤੇ ਇਹ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਇਸ ਮੋਕੇ ਤੇ ਵਿਕਾਸ ਕਾਰਜ ਪੂਰੇ ਹੋਣ ਤੇ ਮਸੀਹੀ ਭਾਈਚਾਰੇ ਨੂੰ ਵਧਾਈ ਦਿੱਤੀ। ਇਸ ਮੋਕੇ ਤੇ ਉਨ੍ਹਾਂ ਵੱਲੋਂ ਖੇਤਰ ਦਾ ਦੋਰਾ ਕਰਕੇ ਲੋਕਾਂ ਨੂੰ ਆ ਰਹੀਆਂ ਪ੍ਰੇਸਾਨੀਆਂ ਨੂੰ ਵੀ ਦੇਖਿਆ ਗਿਆ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਪ੍ਰੇਸਾਨੀਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।






