Home Ludhiana ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ –...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ – ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ – ਗਰਮੀਆਂ ਦੇ ਮੌਸਮ ਦੌਰਾਨ ਸੁਚਾਰੂ ਬਿਜਲੀ ਸਪਲਾਈ ਦਾ ਵੀ ਦਿੱਤਾ ਭਰੋਸਾ

26
0
ad here
ads
ads

ਲੁਧਿਆਣਾ, 08 ਅਪ੍ਰੈਲ  – ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ।

ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ।

ad here
ads

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕਾ ਉੱਤਰੀ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨੂੰ ਸੁਚਾਰੂ ਬਿਜਲੀ ਸਪਲਾਈ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਜਿਸਦੇ ਤਹਿਤ ਜਿੱਥੇ ਕਿਤੇ ਵੀ ਨਵੇਂ ਟ੍ਰਾਂਸਫਾਰਮਰ ਦੀ ਲੋੜ ਹੈ ਜਾਂ ਬਿਜਲੀ ਦੀਆਂ ਤਾਰਾਂ ਬਦਲੀਆਂ ਜਾਣੀਆਂ ਹਨ, ਨਵੇਂ ਖੰਭੇ ਲਗਾਏ ਜਾਣੇ ਹਨ, ਇਨ੍ਹਾਂ ਕਾਰਜ਼ਾਂ ਨੂੰ ਫੌਰੀ ਤੌਰ ‘ਤੇ ਅਮਲੀ ਜ਼ਾਮਾ ਪਹਿਨਾਇਆ ਜਾਵੇ ਤਾਂ ਜੋ ਆਮ ਜਨਤਾ ਗਰਮੀ ਦੇ ਮੌਸਮ ਦੌਰਾਨ ਖੱਜਲ-ਖੁਆਰ ਨਾ ਹੋਵੇ।

ad here
ads
Previous articleਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼
Next articleअयोग्य व्यक्तियों को बचाने का प्रयास | MP हाईकोर्ट ने सरकारी पदों पर नियुक्त व्यक्तियों के अनुभव प्रमाण पत्र पर RTI जानकारी न देने के CIC के आदेश को खारिज किया

LEAVE A REPLY

Please enter your comment!
Please enter your name here