Home Ludhiana ਕੌਮੀ ਲੋਕ ਅਦਾਲਤ ਦਾ ਆਯੋਜਨ ਭਲਕੇ 24 ਮਈ ਨੂੰ

ਕੌਮੀ ਲੋਕ ਅਦਾਲਤ ਦਾ ਆਯੋਜਨ ਭਲਕੇ 24 ਮਈ ਨੂੰ

97
0
ad here
ads
ads

ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਸਥਾਪਿਤ ਕੀਤੇ ਜਾਣਗ ਬੈਂਚ

ਲੁਧਿਆਣਾ, 23 ਮਈ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਭਲਕੇ 24 ਮਈ, 2025 ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ad here
ads

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਆਮ ਲੋਕਾਂ ਨੂੰ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ‘ਨੈਸ਼ਨਲ ਲੋਕ ਅਦਾਲਤ’ ਰਾਹੀਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ।

ਸਕੱਤਰ ਸ੍ਰੀਮਤੀ ਸੱਭਰਵਾਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ad here
ads
Previous article3 पीबी (जी) बीएन एनसीसी के ड्रोन प्रशिक्षण का पांचवां दिन
Next articleਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

LEAVE A REPLY

Please enter your comment!
Please enter your name here