Home Khanna ਖੰਨਾ ’ਚ ਸ਼ੁਰੂ ਹੋਈ ਈਜੀ ਰਜਿਸਟਰੀ ਪ੍ਰਣਾਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ...

ਖੰਨਾ ’ਚ ਸ਼ੁਰੂ ਹੋਈ ਈਜੀ ਰਜਿਸਟਰੀ ਪ੍ਰਣਾਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

150
0
ad here
ads
ads

ਖੰਨਾ (ਲੁਧਿਆਣਾ), 17 ਜੁਲਾਈ:
ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਵੱਡਾ ਫ਼ੈਸਲਾ ਲੈਂਦਿਆਂ ਖੰਨਾ ’ਚ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿੱਥੇ ‘ਈਜੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਜਾਣਕਾਰੀ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਈਜੀ ਰਜਿਸਟਰੀ ਪ੍ਰਣਾਲੀ ਦੀ ਖੰਨਾ ਵਿਖੇ ਸ਼ੁਰੂਆਤ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਲੋਕ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ।

ad here
ads

ਸੌਂਦ ਨੇ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪ ਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖ਼ੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੁਣ ਲੋਕਾਂ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਈਜੀ ਰਜਿਸਟਰੀ ਪ੍ਰਣਾਲੀ ਵਿੱਚ ਸੇਲ ਡੀਡ ਦਾ ਖਰੜਾ ਖ਼ੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋ ਸਕਦੀਆਂ ਹਨ। ਇਸ ਸਿਸਟਮ ਨਾਲ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ, ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖ਼ਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ।

ਕੈਬਨਿਟ ਮੰਤਰੀ ਸੌਂਦ ਨੇ ਸਬ ਰਜਿਸਟਰਾਰ ਦਫ਼ਤਰ ਵਿਚ ਆਏ ਲੋਕਾਂ ਤੋ ਦਫ਼ਤਰ ਦੇ ਕੰਮਕਾਜ ਦੀ ਕੀਤੀ ਵਿਵਸਥਾ ਅਤੇ ਸਰਕਾਰ ਦੀ ਕਾਰਜਪ੍ਰਣਾਲੀ ਬਾਰੇ ਵਿਚਾਰ ਚਰਚਾ ਕੀਤੀ। ਮੌਕੇ ਤੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪ੍ਰਕਿਰਿਆ ਨਾਲ ਦਫ਼ਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖ਼ੁਆਰੀ ਤੇ ਸਮੇਂ ਦੀ ਬਰਬਾਦੀ ਖ਼ਤਮ ਹੋਈ ਹੈ।

ਬਿਨੈਕਾਰਾਂ ਨੂੰ ਬਿਨਾਂ ਦੇਰੀ ਦੇ ਤੁਰੰਤ ਤੇ ਹੋਰ ਪਾਰਦਰਸ਼ੀ ਰਜਿਸਟ੍ਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਹੋਰ ਮਹੱਤਵਪੂਰਣ ਕਦਮ ਪੁੱਟਦਿਆਂ ਤਹਿਸੀਲ ਖੰਨਾ ਵਿਖੇ ਈਜ਼ੀ ਰਜਿਸਟਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਸਬ ਰਜਿਸਟਰਾਰ ਤਨਵੀਰ ਕੌਰ ਨੇ ਪਹਿਲੀ ਈਜ਼ੀ ਰਜਿਸਟਰੀ ਖਰੀਦਦਾਰ ਗੁਰਮੀਤ ਸਿੰਘ ਮਾਂਗਟ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮਹਿਦੂਦਾ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਨੂੰ ਦਿੱਤੀ।

ਇਸ ਮੌਕੇ ਗੱਲਬਾਤ ਕਰਦਿਆਂ ਸਬ ਰਜਿਸਟਰਾਰ ਤਨਵੀਰ ਕੌਰ ਨੇ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਪੰਜਾਬ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਸੂਬੇ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ।

ਉਪ ਮੰਡਲ ਮੈਜਿਸਟ੍ਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਬਿਨੈਕਾਰ ਆਪਣੀ ਜਾਇਦਾਦ ਦੀ ਡੀਡ ਖੁਦ ਲਿਖਕੇ ਆਨਲਾਈਨ ਜਮ੍ਹਾ ਕਰਵਾ ਸਕਣਗੇ, ਜਿਸ ਤੋਂ ਬਾਅਦ ਸਬ ਰਜਿਸਟਰਾਰ ਦਫ਼ਤਰ 48 ਘੰਟਿਆਂ ਵਿੱਚ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਨਜ਼ੂਰੀ ਤੋਂ ਬਾਅਦ ਬਿਨੈਕਾਰ ਸਬ ਰਜਿਸਟਰਾਰ ਦਫ਼ਤਰ ਜਾ ਕੇ ਕੁਝ ਹੀ ਮਿੰਟਾਂ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰ ਸਕਦੇ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਖੰਨਾ ਤਹਿਸੀਲ ‘ਚ ਦਸਤਾਵੇਜ਼ ਰਜਿਸਟ੍ਰੇਸ਼ਨ ਸੁਰੂ ਹੋ ਗਈ ਹੈ।

ਇਸ ਮੌਕੇ ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਤਨਵੀਰ ਕੌਰ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਪ੍ਰਧਾਨ ਦਿਹਾਤੀ ਅਤੇ ਹਲਕਾ ਖੰਨਾ ਦੇ ਸਿੱਖਿਆ ਕੋਆਰਡੀਨੇਟਰ ਮਾਸਟਰ ਅਵਤਾਰ ਸਿੰਘ, ਕੌਸਲਰ ਪਰਮਪ੍ਰੀਤ ਸਿੰਘ, ਓ.ਐਸ.ਡੀ ਕਰਨ ਅਰੋੜਾ ਤੋਂ ਇਲਾਵਾ ਹੋਰ ਵੀ ਹਾਜਰ ਸਨ।

ad here
ads
Previous articleਭੋਂ ਮਾਲਕਾਂ ਵੱਲੋਂ ਗਲਾਡਾ ਦਫਤਰ ਪਹੁੰਚ ਕੇ ਮੰਤਰੀ ਇੰਚਾਰਜ ਦੀ ਹਾਜਰੀ ਵਿੱਚ ਦਿੱਤੀ ਆਪਣੀ ਸਹਿਮਤੀ
Next articleਜਨਤਾ ਨਗਰ ‘ਚ ਬਣਿਆ ਸੇਵਾ ਕੇਂਦਰ ਸਵੇਰੇ 8 ਤੋਂ ਰਾਤ 8 ਵਜੇ ਤੱਕ ਖੁੱਲ੍ਹੇਗਾ

LEAVE A REPLY

Please enter your comment!
Please enter your name here