Home JAGRAON ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਜਗਰਾਉਂ ਦੇ ਵੱਖ-ਵੱਖ...

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ‘ਚ ਚਲਾਇਆ ਵਿਸ਼ੇਸ਼ ਅਭਿਆਨ

147
0
ad here
ads
ads

ਲੁਧਿਆਣਾ, – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਇਕ ਅਭਿਆਨ ਚਲਾਇਆ ਗਿਆ।

ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਦੱਸਿਆ ਕਿ ਟੀਮ ਵੱਲੋਂ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚ ਬੱਸ ਸਟੈਂਡ, ਗਰੇਵਾਲ ਮਾਰਕੀਟ, ਕਮਲ ਚੌਂਕ, ਗੁਰਦੁਆਰਾ ਨਾਨਕਸਰ ਸਾਹਿਬ ਨੇੜੇ, ਰੇਲਵੇ ਸਟੇਸ਼ਨ, ਦਾਣਾ ਮੰਡੀ, ਜਗਰਾਉ ਆਦਿ ਸ਼ਾਮਲ ਸਨ।

ad here
ads

ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਟੀਮ ਵੱਲੋਂ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਰਾਏਕੋਟ ਤੋਂ 6 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਮਾਪਿਆਂ ਨੇ ਟੀਮ ਦੇ ਧਿਆਨ ਵਿੱਚ ਲਿਆਂਦਾ ਕਿ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਨਹੀਂ ਹੋ ਰਿਹਾ ਜਿਸਦੇ ਤਹਿਤ ਉਨ੍ਹਾਂ ਫੌਰੀ ਤੌਰ ‘ਤੇ ਸਬੰਧਤ ਸਕੂਲਾਂ ਦੇ ਟੀਚਰਾਂ ਨਾਲ ਤਾਲਮੇਲ ਕਰਕੇ ਬੱਚਿਆਂ ਦਾ ਦਾਖਲਾ ਕਰਵਾਇਆ ਗਿਆ।

ਜਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਨੇ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹਾ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ ।

ਇਸ ਮੌਕੇ ਸਨਦੀਪ ਸਿੰਘ (ਕੇਸ ਵਰਕਰ ਚਾਈਲਡ ਲਾਈਨ), ਮਨਜੋਤ ਸਿੰਘ (ਸਪੁਰਵਾਈਜਰ, ਚਾਈਲਡ ਲਾਈਨ), ਵਰਿੰਦਰ ਸਿੰਘ (ਮੀਡੀਆ ਡੌਂਕ ਅਸਿਸਟੈਂਟ) ਆਦਿ ਹਾਜ਼ਰ ਸਨ।

ad here
ads
Previous articleਵਿਧਾਇਕ ਮਾਣੂੰਕੇ ਦੇ ਯਤਨਾਂ ਸਦਕਾ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮਿਲੇ ਟਰਾਈ-ਸਾਈਕਲ
Next articleਸਰਕਾਰੀ ਸਕੂਲ ਖੇੜਾ ਵਿੱਚ ਸਾਂਝੇ ਤੌਰ ‘ਤੇ ਮਨਾਇਆ ਗਿਆ ਸੁਤੰਤਰਤਾ ਦਿਵਸ

LEAVE A REPLY

Please enter your comment!
Please enter your name here