Home Health ਡੇਂਗੂ ਤੋਂ ਬਚਾਅ ਲਈ ਸਾਵਧਾਨੀਆ ਜ਼ਰੂਰੀ- ਡਾ. ਰਮਨਦੀਪ ਕੌਰ

ਡੇਂਗੂ ਤੋਂ ਬਚਾਅ ਲਈ ਸਾਵਧਾਨੀਆ ਜ਼ਰੂਰੀ- ਡਾ. ਰਮਨਦੀਪ ਕੌਰ

194
0
ad here
ads
ads

ਲੁਧਿਆਣਾ 2 ਜੁਲਾਈ- ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਚਲਾਈ ਜਾ ਰਹੀ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਡੇਂਗੂ ਦੇ ਖ਼ਤਰੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਤਾਂ ਹੀ ਡੇਂਗੂ ਦੀ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ । ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜੁਲਾਈ ਦਾ ਪੂਰਾ ਮਹੀਨਾ “ਐਂਟੀ ਡੇਂਗੂ ਮੰਥ” ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਭਰ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਜਾਵੇ ਅਤੇ ਘਰਾਂ ਦੀਆਂ ਛੱਤਾਂ ਤੇ ਪਏ ਹੋਏ ਕਬਾੜ ਆਦਿ ਨੂੰ ਸਾਫ਼ ਕੀਤਾ ਜਾਵੇ।
ਜਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਭਰ ਵਿੱਚ ਟੀਮਾਂ ਘਰ ਘਰ ਜਾ ਕੇ ਡੇਂਗੂ ਦਾ ਸਰਵੇ ਕਰ ਰਹੀਆਂ ਹਨ ਤਾਂ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਦੀ ਭਾਲ ਕੀਤੀ ਜਾ ਸਕੇ । ਇਸ ਮੁਹਿੰਮ ਤਹਿਤ ਅੱਜ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਹਾਈ ਸਕੂਲ ਬਾੜੇਵਾਲ ਲੁਧਿਆਣਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ।ਇਸ ਮੌਕੇ ਤੇ ਗਣਿਤ ਅਧਿਆਪਕ ਗੁਰਪ੍ਰੀਤ ਸਿੰਘ, ਹਿੰਦੀ ਮਿਸਟਰੈਸ ਕਮ ਨੋਡਲ ਅਫ਼ਸਰ ਹੈਲਥ ਮਨਪ੍ਰੀਤ ਕੋਰ ਅਤੇ ਅਵਤਾਰ ਸਿੰਘ ਕਲਰਕ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ ।

ad here
ads
Previous articleपूर्व विधायक जोगिंदर पाल ने नौजवानों को बांटा खेल का सामान कहां नौजवान पीढ़ी देश का असली भविष्य इन्हें बुरी आदतों से रहना होगा दूर :- जोगिंदर पाल
Next articleਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ‘ਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੀ ਤਿਆਰੀ – ਸਰਕਾਰੀ ਵਿਭਾਗਾਂ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ

LEAVE A REPLY

Please enter your comment!
Please enter your name here