Home Health ਡੇਂਗੂ ਮੱਛਰ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ

ਡੇਂਗੂ ਮੱਛਰ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ

79
0
ad here
ads
ads

ਲੁਧਿਆਣਾ 27 ਨਵੰਬਰ- ਡੇਂਗੂ ਦੇ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਭਰ ਵਿੱਚ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟੀਮਾਂ ਵੱਲੋ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ, ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਆਮ ਲੋਕਾਂ
ਅਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੀਮਾਂ ਵੱਲੋਂ ਘਰ ਘਰ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਟੀਮਾਂ ਦਾ ਸਹਿਯੋਗ ਕਰਨ, ਆਪਣੇ ਘਰਾਂ ਅਤੇ ਆਲੇ ਦੁਆਲੇ ਨੂੰ ਸਾਫ਼ ਰੱਖਣ ਕੂਲਰਾਂ,ਡਰੰਮਾਂ,ਫਰਿੱਜਾਂ ਦੀਆਂ ਟ੍ਰੇਆਂ,ਟਾਇਰਾਂ ਅਤੇ ਗਮਲਿਆਂ ਵਿੱਚ ਖੜ੍ਹੇ ਹੋਏ ਪਾਣੀ ਨੂੰ ਸਾਫ ਕਰ ਦੇਣ।
ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ,ਮੱਛਰ ਭਜਾਉ ਕ੍ਰੀਮਾਂ ਤੇ ਯੰਤਰਾਂ ਦੀ ਵਰਤੋਂ ਕੀਤੀ ਜਾਵੇ ,ਘਰਾਂ ਦੇ ਜਾਲੀਦਾਰ ਦਰਵਾਜ਼ੇ ਲਗਾ ਕੇ ਰੱਖਣ ਅਤੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਕਰਨ।ਤੇਜ ਬੁਖਾਰ ,ਸਿਰ ਦਰਦ,ਮਾਸਪੇਸ਼ੀਆਂ ਤੇ ਜੋੜਾਂ ਵਿੱਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਆਦਿ ਡੇਂਗੂ ਬੁਖਾਰ ਦੇ ਲੱਛਣ ਹਨ। ਜੇਕਰ ਕਿਸੇ ਵੀ ਇਨਸਾਨ ਵਿੱਚ ਅਜਿਹੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਵਿੱਚ ਜਾ ਕੇ ਡੇਂਗੂ ਦੀ ਜਾਂਚ ਕਰਵਾਉਣ ਡੇਂਗੂ ਦਾ ਟੈਸਟ ਅਤੇ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੁਹਿੰਮ ਤਹਿਤ ਅੱਜ ਜਿਲ੍ਹਾ ਮਾਸ ਮੀਡੀਆ ਦੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਆਤਮ ਪਬਲਿਕ ਸੀਨੀਅਰ ਸਕੂਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।

ad here
ads
Previous articleਖੇਤੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 4 ਦਸੰਬਰ 2025 ਤੱਕ ਦੇਣ ਆਨਲਾਈਨ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ
Next articleमुख्यमंत्री की ओर से गन्ने का भाव बढ़ाकर 416 रुपए प्रति क्विंटल करने की घोषणा, पंजाब देश में गन्ने का सबसे अधिक भाव देने के मामले में अग्रणी

LEAVE A REPLY

Please enter your comment!
Please enter your name here