ਸਕੂਲ ਚੇਅਰਮੈਨ ਪੰਕਜ ਕਪੂਰ ਨੇ ਦਿੱਤੀਆਂ ਸ਼ੁੱਭ ਇੱਛਾਵਾਂ
ਫਗਵਾੜਾ 14 ਮਈ ( ਪ੍ਰੀਤੀ ) ਸੀ.ਬੀ.ਐਸ.ਈ. ਬੋਰਡ ਵਲੋਂ ਮਾਰਚ 2025 ‘ਚ ਲਈ ਗਈ 10ਵੀਂ ਦੀ ਬੋਰਡ ਪ੍ਰੀਖਿਆ ਵਿੱਚ ਡਿਵਾਈਨ ਪਬਲਿਕ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸੌ ਫੀਸਦੀ ਰਿਹਾ ਹੈ। ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕਾਂ ਦੇ ਨਾਲ ਇਮਤਿਹਾਨ ਪਾਸ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਰੇਣੂ ਠਾਕੁਰ ਨੇ ਦੱਸਿਆ ਕਿ ਸਵਲੀਨ ਕੌਰ ਨੇ 87.4 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਤਾਨਿਆ ਵਰਮਾ ਨੇ 86.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਜਦਕਿ ਪਾਇਲ ਵਰਮਾ ਨੇ 84.4 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਨੇ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦੇ ਚੇਅਰਮੈਨ ਪੰਕਜ ਕਪੂਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ਵਿੱਚ ਸਿੱਖਿਆ ਦਾ ਬਹੁਤ ਮਹੱਤਵ ਹੈ। ਜ਼ਿੰਦਗੀ ‘ਚ ਇੱਕ ਸਫਲ ਨਾਗਰਿਕ ਬਣਨ ਲਈ ਉੱਚ ਕਲਾਸਾਂ ਦੀ ਲਗਨ ਨਾਲ ਪੜ੍ਹਾਈ ਕੀਤੀ ਜਾਵੇ।