ਕੈਂਪ ਦੌਰਾਨ 52 ਲਾਭਪਾਤਰੀਆਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ, 18 ਜਨਵਰੀ (ਮਨਪ੍ਰੀਤ ਸਿੰਘ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ ‘ਇੱਕ ਰੋਜ਼ਾ ਅਸੈਸਮੈਂਟ ਕੈਂਪ’ ਦਾ ਸਫ਼ਲ ਆਯੋਜਨ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਪ ਦਾ ਆਯੋਜਨ ਕੀਤਾ ਗਿਆ ਜਿੱਥੇ ਬੜੇ ਹੀ ਉੱਦਮੀ ਤਰੀਕੇ ਨਾਲ ਬਣਾਉਟੀ ਅੰਗਾਂ ਦੀ ਵੰਡ ਸਬੰਧੀ ਕੀਤੀ ਜਾਣ ਵਾਲੀ ਅਸੈਸਮੈਂਟ ਬਾਰੇ ਸਾਰੇ ਦਸਤਾਵੇਜ ਮੁਕੰਮਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਕੁੱਲ 52 ਕੇਸ ਪ੍ਰਾਪਤ ਹੋਏ ਜਿਨ੍ਹਾ ਵਿੱਚ 27 ਬੈਟਰੀ ਟਰਾਈਸਾਈਕਲ ਲਈ, 07 ਟਰਾਈਸਾਈਕਲ, 04 ਆਰਟੀਫੀਸ਼ੀਅਲ ਲਿੰਬਸ, 04 ਹੇਅਰਿੰਗ ਏਡ, 08 ਯੂ.ਡੀ.ਆਈ.ਡੀ. ਅਤੇ 2 ਪੈਨਸ਼ਨ ਕੇਸ ਸ਼ਾਮਲ ਹਨ।







