Home Chandigarh ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

109
0
ad here
ads
ads

ਚੰਡੀਗੜ੍ਹ, 29 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ad here
ads

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸ੍ਰੀਮਤੀ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਸ੍ਰੀਮਤੀ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ad here
ads
Previous articleਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ
Next articleਇੱਛਾਵਾਨ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਕਰਨ ਦੇ ਸੰਦਰਭ ਵਿੱਚ ਨਗਰ ਨਿਗਮ ਦੇ ਦਫ਼ਤਰ ਸ਼ੁੱਕਰਵਾਰ (ਸਰਕਾਰੀ ਛੁੱਟੀ), ਸ਼ਨੀਵਾਰ ਅਤੇ ਐਤਵਾਰ ਨੂੰ ਰਹਿਣਗੇ ਖੁੱਲ੍ਹੇ

LEAVE A REPLY

Please enter your comment!
Please enter your name here