Home Ludhiana ਪ੍ਰਸ਼ਾਸ਼ਨ ਵੱਲੋਂ ਸਬਜ਼ੀ ਮੰਡੀ ‘ਚ ਨਾਜਾਇਜ਼ ਕਬਜੇ ਹਟਾਏ ਗਏ

ਪ੍ਰਸ਼ਾਸ਼ਨ ਵੱਲੋਂ ਸਬਜ਼ੀ ਮੰਡੀ ‘ਚ ਨਾਜਾਇਜ਼ ਕਬਜੇ ਹਟਾਏ ਗਏ

67
0
ad here
ads
ads

ਲੁਧਿਆਣਾ, 21 ਮਈ – ਚੇਅਰਮੈਨ, ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਬਹਾਦੁਰਕੇ ਰੋਡ, ਸਬਜ਼ੀ ਮੰਡੀ ਵਿਖੇ ਨਾਜਾਇਜ਼ ਕਬਜਿਆਂ ਨੂੰ ਹਟਾਇਆ ਗਿਆ।

ਚੇਅਰਮੈਨ ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਕਬਜ਼ਾ ਧਾਰਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਬਜ਼ੀ ਮੰਡੀ ਵਿੱਚ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ ਪਰ ਕੁੱਝ ਵਿਅਕਤੀਆਂ ਵੱਲੋਂ ਇਸਨੂੰ ਅਣਗੋਲਿਆ ਕੀਤਾ ਗਿਆ ਜਿਸਦੇ ਤਹਿਤ ਪ੍ਰਸ਼ਾਸ਼ਨਿਕ ਅਮਲੇ ਰਾਹੀਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ad here
ads

ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਮਾਫੀਆ ‘ਤੇ ਨਕੇਲ ਕੱਸਣ ਲਈ ਵਚਨਬੱਧ ਹੈ।

ਉਨ੍ਹਾਂ ਦੁਹਰਾਇਆ ਕਿ ਸਬਜ਼ੀ ਮੰਡੀ ਵਿੱਚ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖ਼ਿਲਾਫ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ad here
ads
Previous articleਵਿਧਾਇਕ ਛੀਨਾ ਨੇ ਵਾਰਡ ਨੰਬਰ 32 ਵਿਖੇ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ – 97 ਲੱਖ ਰੁਪਏ ਦੀ ਲਾਗਤ ਨਾਲ ਆਰ.ਸੀ.ਸੀ. ਸੜਕ ਬਣਾਈ ਜਾਵੇਗੀ – ਰਾਜਿੰਦਰਪਾਲ ਕੌਰ ਛੀਨਾ
Next articleਹੈਰੋਇਨ ਤੇ 12 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ

LEAVE A REPLY

Please enter your comment!
Please enter your name here