Home Ludhiana ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ...

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਬਾਲ ਵਿਕਾਸ ਪ੍ਰੋਜੈਕਟ ਅਫਸਰ

99
0
ad here
ads
ads

3-6 ਸਾਲ ਦੇ ਬੱਚਿਆਂ ਦਾ ਸਰਬਪੱਖੀ ਵਿਕਾਸ ਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਟੀਚਾ :- ਅਰਵਿੰਦਰ ਸਿੰਘ ਭੱਟੀ

ਲੁਧਿਆਣਾ, 10 ਜੂਨ :

ad here
ads

ਬਾਲ ਵਿਕਾਸ ਪ੍ਰੋਜੈਕਟ ਅਫਸਰ ਬਲਾਕ ਲੁਧਿਆਣਾ ਸ਼ਹਿਰੀ-1 ਅਰਵਿੰਦਰ ਸਿੰਘ ਭੱਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।

ਉਹਨਾਂ ਕਿਹਾ ਕਿ 3-6 ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਅਤੇ ਦੇਖਭਾਲ (ਈ.ਸੀ.ਸੀ.ਈ.) ਕੇਂਦਰਾਂ ਵਿੱਚ ਬੱਚਿਆਂ ਲਈ ਸੁਰੱਖਿਆਤ ਵਾਤਾਵਰਣ ਸਬੰਧੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿੱਜੀ ਸਕੂਲ/ਸੰਸਥਾਂਵਾਂ/ਪਲੇਅ-ਵੇ ਸਕੂਲ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਈਵੇਟ ਪਲੇਅ-ਵੇਅ ਸਕੂਲਾਂ/ਸੰਸਥਾਂਵਾਂ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਫਾਰਮ ਨੰਬਰ-1 ਭਰਨਾ ਹੋਵੇਗਾ ਜੋ ਕਿ ਜਿਲਾ ਪ੍ਰੋਗਰਾਮ ਅਫਸਰ ਜਾਂ ਸੀ.ਡੀ.ਪੀ.ਓ. ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਵਿਭਾਗ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਨਿੱਜੀ ਸੰਸਥਾਂਵਾਂ/ਪਲੇਅ-ਵੇਅ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਜਾਵੇਗਾ ਅਤੇ ਜੋ ਸੰਸਥਾਂਵਾਂ ਈ.ਸੀ.ਸੀ.ਈ. ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਨਗੀਆਂ ਉਨ੍ਹਾਂ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ad here
ads
Previous articleਅੱਤਵਾਦੀ ਤਾਕਤਾਂ ਖਿਲਾਫ਼ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ ਭਾਰਤ : ਗੁਲਾਬ ਚੰਦ ਕਟਾਰੀਆ
Next articleभ्रष्टाचार मामलों में अग्रिम जमानत केवल तभी दी जा सकती है जब FIR राजनीतिक प्रतिशोध या प्रथम दृष्टया झूठे फंसाने के आधार पर दर्ज की गई हो: पंजाब एंड हरियाणा हाईकोर्ट

LEAVE A REPLY

Please enter your comment!
Please enter your name here