ਕਪੂਰਥਲਾ 8 ਮਈ (ਪ੍ਰੀਤੀ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਇਕ ਹੰਗਾਮੀ ਮੀਟਿੰਗ ਜਸਵਿੰਦਰ ਉੱਗੀ ਕਾਰਜਕਾਰੀ ਪ੍ਰਧਾਨ ਪੰਜਾਬ ਦੀ ਕਲਾਸ ਫੌਰ ਇੰਪਲਾਈਜ਼ ਯੂਨੀਅਨ, ਗੁਰਦੀਪ ਸਿੰਘ ਜਨਰਲ ਸਕੱਤਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜ਼ਿਲ੍ਹਾ ਕਪੂਰਥਲਾ, ਜਗਜੀਤ ਸਿੰਘ ਵਿੱਤ ਸਕੱਤਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਬਲਦੇਵ ਸਿੰਘ ਮਿੱਡ-ਡੇ-ਮੀਲ ਪ੍ਰੋਗਰਾਮ ਜ਼ਿਲ੍ਹਾ ਕਪੂਰਥਲਾ ਦੇ ਸਲਾਹਕਾਰ ਦੀ ਅਗਵਾਈ ਵਿਚ ਹੋਈ।ਇਸ ਮੌਕੇ ਸਭ ਤੋਂ ਪਹਿਲਾਂ ਪਹਿਲਗਾਮ ਵਿਚ ਹੋਈ ਘਟਨਾ ਦੇ ਮਾਰੇ ਗਏ ਸਾਰਿਆਂ ਨੂੰ ਦੋ ਮਿੰਟ ਮੋਨ ਰੱਖ ਕੇ ਸ਼ਰਧਾਂਜ਼ਲੀ ਦਿੱਤੀ ਗਈ। ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮਿਤੀ 20 ਮਈ ਦੀ ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਵਿਚ ਪੂਰੇ ਜੋਸ਼ੋ ਖਰੋਸ਼ ਨਾਲ ਭਾਗ ਲਿਆ ਜਾਵੇਗਾ। ਮੀਟਿੰਗ ਵਿਚ ਬਦਲੇ ਗਏ ਲੇਬਰ ਕਾਨੂੰਨਾਂ ਨੂੰ ਵਾਪਸ ਲੈਣ ਦੀ ਪੁਰਜ਼ੋਰ ਮੰਗ ਕੀਤੀ ਗਈ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਤਾਨਾਸ਼ਾਹੀ ਹੁਕਮ ਕਿ ਆਪਣੀਆਂ ਮੰਗਾਂ ਲਈ ਜਥੇਬੰਦੀਆਂ ਵੱਲੋਂ ਧਰਨੇ/ਮੁਜ਼ਾਹਰੇ ਨਹੀਂ ਹੋਣ ਦਿੱਤੇ ਜਾਣਗੇ ਦੀ ਪੁਰਜ਼ੋਰ ਨਿਖੇਦੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਵੱਧਦੀ ਮਹਿੰਗਾਈ ਨੂੰ ਨੱਥ ਪਾਈ ਜਾਵੇ ਆਦਿ ਮਤੇ ਪਾਸ ਕੀਤੇ ਗਏ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ, ਗੁਰਜੀਤ ਸਿੰਘ, ਗੁਰਮੇਲ ਚੰਦ, ਚਰਨਜੀਤ ਸਿੰਘ, ਬਲਵੀਰ ਚੰਦ ਸ਼ਾਮਿਲ ਸਨ।