ਲੁਧਿਆਣਾ 13 ਜੂਨ -ਸਿਵਲ ਸਰਜਨ ਡਾ ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋ ਸਰਪੰਚਾਂ ਅਤੇ ਪੰਚਾਂ ਨੂੰ ਟੇਨਿੰਗ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰਦੇਸਿ਼ਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾਂ ਵਿਕਾਸ ਭਵਨ (ਮੋਹਾਲੀ) ਵੱਲੋ ਦਿੱਤੇ ਨਿਰਦੇਸ਼ਾਂ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਲੁਧਿਆਣਾ 2 ਰਾਹੀ ਸਰਪੰਚਾਂ ਅਤੇ ਪੰਚਾਂ ਨੂੰ ਟੇਨਿੰਗ ਦਿੱਤੀ ਜਾ ਰਹੀ ਹੈ,ਜੋ ਪੰਚਾਇਤਾਂ ਸਾਲ 2024 —2025 ਦੌਰਾਨ ਟੇਨਿੰਗ ਤੋ ਵਾਂਝੀਆਂ ਰਹਿ ਗਈਆਂ ਸਨ।ਇਸ ਸਬੰਧੀ ਸਿਹਤ ਵਿਭਾਗ ਦੇ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰੀਸ਼ਦ ਸਥਿਤ ਵੱਖ ਵੱਖ ਪਿੰਡਾਂ ਤੋ ਆਏ ਸਰਪੰਚਾਂ ਪੰਚਾਂ ਨੂੰ ਟੇਨਿੰਗ ਮੌਕੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋ ਗਰਭਵਤੀ ਮਹਿਲਾਵਾਂ ਨੂੰ ਜਨੇਪੇ ਸਮੇ ਜਨਨੀ ਸੁਰੱਖਿਆ ਯੋਜਨਾ ਤਹਿਤ ਸਰਕਾਰ ਵੱਲੋ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ।ਗਰਭਵਤੀ ਮਹਿਲਾਵਾਂ ਦੀ ਜਾਂਚ ਅਤੇ ਜਨੇਪਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਰਾਸ਼ਟਰੀ ਬਾਲ ਸੁਰੱਖਿਆ ਕਾਰੀਕਰਮ ਅਧੀਨ ਆਂਗਣਵਾੜੀ ਸੈਟਰਾਂ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹੋਏ ਬੱਚਿਆਂ ਦੀ ਮੁਫਤ ਜਾਂਚ ਕੀਤੀ ਜਾਂਦੀ ਹੈ ਅਤੇ 30 ਤੋ ਵੱਧ ਕਿਸਮ ਦੀਆਂ ਬਿਮਾਰੀਆਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ।ਇੱਕ ਸਾਲ ਤੱਕ ਦੇ ਲੜਕੇ ਅਤੇ ਪੰਜ ਸਾਲ ਦੀ ਉਮਰ ਦੀਆਂ ਲੜਕੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਪੰਚਾਇਤਾਂ ਨੂੰ ਡੇਂਗੂ ਦੀ ਅਤੇ ਟੀ ਬੀ ਦੀ ਬਿਮਾਰੀ ਤੋ ਬਚਾਅ ਸਬੰਧੀ ਜਾਗਰੂਕ ਕੀਤਾ