Home Ludhiana ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਫੈਸਲਾਕੁੰਨ...

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਫੈਸਲਾਕੁੰਨ ਲੜਾਈ ਸਾਬਿਤ ਹੋਵੇਗੀ :- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

20
0
ad here
ads
ads

ਮੁੱਲਾਂਪੁਰ ਦਾਖਾ (ਲੁਧਿਆਣਾ), 3 ਮਈ 2025 :

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸ਼ਨੀਵਾਰ ਨੂੰ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਦੀਆਂ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਕਿੰਗਸਵਿਲਾ ਰਿਜ਼ੋਰਟ (ਲੁਧਿਆਣਾ) ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ/ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

ad here
ads

ਪੰਜਾਬ ਦੇ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ।

ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ, ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ, ਜਗਰਾਉਂ ਦੇ ਵਿਧਾਇਕ ਸਰਬਜੀਤ ਕੌਰ ਮਾਣੂਕੇ, ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਸ਼ਰਨਪਾਲ ਸਿੰਘ ਮੱਕੜ, ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਜ਼ਿਲ੍ਹਾ ਪ੍ਰਧਾਨ ਦਿਹਾਤੀ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ, ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਸੁਖਜੀਤ ਸਿੰਘ ਜ਼ੋਨਲ ਕੋਆਰਡੀਨੇਟਰ, ਬਲਬੀਰ ਚੌਧਰੀ ਕੋਆਰਡੀਨੇਟਰ ਲੁਧਿਆਣਾ ਸ਼ਹਿਰੀ, ਹੇਮਰਾਜ ਸਾਹਨੇਵਾਲ ਕੋਆਰਡੀਨੇਟਰ ਪੇਂਡੂ-1 ਅਤੇ ਮਨਜੀਤ ਸਿੰਘ ਕੋਆਰਡੀਨੇਟਰ ਪੇਂਡੂ-2 ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਹਾਜ਼ਰ ਸਨ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈ ਜਾਇਦਾਦ ਨੂੰ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਢਾਹਿਆ ਜਾਂ ਜ਼ਬਤ ਕੀਤਾ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਕੰਮ ਵਿੱਚ ਆਉਣ ਤੋਂ ਰੋਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡ ਅਤੇ ਵਾਰਡ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ad here
ads
Previous articleਵਿਧਾਇਕ ਛੀਨਾ ਵਲੋ ਸ਼ੇਰਪੁਰ ‘ਚ ਆਰਤੀ ਸਟੀਲ ਤੋਂ ਗਿਆਸਪੁਰਾ ਗੇਟ ਤੱਕ ਸੜਕ ਨਿਰਮਾਣ ਕਾਰਜ ਦਾ ਉਦਘਾਟਨ
Next articleपहलगाम आतंकी हमले के पीड़ितों को ‘शहीद’ का दर्जा देने की याचिका पर आदेश सुरक्षित, हाईकोर्ट ने कहा- यह सही समय नहीं

LEAVE A REPLY

Please enter your comment!
Please enter your name here