Home Gurdaspur ਰਮਨ ਬਹਿਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹਾਂ ਸਬੰਧੀ ਦਿੱਤੇ ਗਏ...

ਰਮਨ ਬਹਿਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹਾਂ ਸਬੰਧੀ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਨਿਗੂਣਾ’ ਕਰਾਰ ਦਿੱਤਾ

54
0
ad here
ads
ads

ਗੁਰਦਾਸਪੁਰ, 10 ਸਤੰਬਰ ( ਸੁਸ਼ੀਲ ਬਰਨਾਲਾ )

– ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਨੇ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਹੜ੍ਹਾਂ ਸਬੰਧੀ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਨਿਗੂਣਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਇਹ ਰਾਹਤ ਨਾ ਦੇ ਬਰਾਬਰ ਹੈ ਅਤੇ ਇਹ ਹੜ੍ਹਾਂ ਮਾਰੇ ਪੰਜਾਬ ਨਾਲ ਭੱਦਾ ਮਜ਼ਾਕ ਹੈ।

ad here
ads

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਦੋਂ ਸਾਡੇ ਕਿਸਾਨਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਘਰ, ਫ਼ਸਲਾਂ, ਪਸ਼ੂ ਹੜ੍ਹਾਂ ਵਿੱਚ ਵਹਿ ਗਏ ਹਨ, ਤਾਂ ਅਜਿਹਾ ਸਭ ਕੁਝ ਧਿਆਨ ‘ਚ ਰੱਖਦਿਆਂ ਕੇਂਦਰ ਦਾ ਹੁੰਗਾਰਾ ਨਾ ਸਿਰਫ਼ ਬੇਹੱਦ ਨਿੰਦਣਯੋਗ ਅਤੇ ਨਿਗੂਣਾ ਹੈ ਸਗੋਂ ਪੰਜਾਬ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ 1600 ਕਰੋੜ ਰੁਪਏ ਹਰ ਉਸ ਨਾਗਰਿਕ ਦੇ ਮੂੰਹ ‘ਤੇ ਚਪੇੜ ਹਨ, ਜਿਨ੍ਹਾਂ ਨੇ ਹੜ੍ਹਾਂ ਵਿੱਚ ਆਪਣਾ ਸਭ ਕੁਝ ਗੁਆ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲਈ ਕੇਂਦਰ ਵੱਲੋਂ ਰੋਕੇ ਹੋਏ ਫੰਡਾਂ ਦੇ 60,000 ਕਰੋੜ ਰੁਪਏ ਅਤੇ ਹੜ੍ਹ ਰਾਹਤ ਪੈਕੇਜ ਲਈ 20,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਲਗਾਤਾਰ ਮੰਗ ਕਰ ਰਹੀ ਹੈ, ਪਰ ਸ੍ਰੀ ਮੋਦੀ ਵੱਲੋਂ ਦਿੱਤੀ ਗਈ ਇਹ ਨਿਗੂਣੀ ਸਹਾਇਤਾ ਪੰਜਾਬੀਆਂ ਨਾਲ ਇੱਕ ਘਟੀਆ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੀ ਦੁਰਦਸ਼ਾ ਪ੍ਰਤੀ ਕੇਂਦਰ ਦੀ ਸਪਸ਼ਟ ਅਣਦੇਖੀ ਨੂੰ ਦਰਸਾਉਂਦਾ ਹੈ।

ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਦੀ ਜਿੰਦ-ਜਾਨ ਸਾਡੀ ਖੇਤੀਬਾੜੀ ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸਾਡੇ ਕਿਸਾਨਾਂ ਨੇ ਜਿਨ੍ਹਾਂ ਫ਼ਸਲਾਂ ਨੂੰ ਆਪਣੇ ਪੁੱਤਾਂ ਵਾਂਗ ਪਾਲਿਆ ਸੀ, ਉਹ ਕਟਾਈ ਤੋਂ ਸਿਰਫ਼ 15-20 ਦਿਨ ਪਹਿਲਾਂ ਹੀ ਤਬਾਹ ਹੋ ਗਈਆਂ ਹਨ। ਉਨ੍ਹਾਂ ਕੋਲ ਦੁਬਾਰਾ ਬਿਜਾਈ ਦਾ ਕੋਈ ਮੌਕਾ ਨਹੀਂ ਹੈ। ਸਾਡੇ ਕਿਸਾਨ ਪੂਰੇ ਸੀਜ਼ਨ ਦੀ ਆਮਦਨ ਗੁਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 4.80 ਲੱਖ ਏਕੜ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਭ ਤੋਂ ਵੱਧ ਨੁਕਸਾਨ ਝੋਨੇ ਨੂੰ ਹੋਇਆ ਹੈ ਜੋ 3.71 ਲੱਖ ਏਕੜ ਤੋਂ ਵੱਧ ਰਕਬਾ ਬਣਦਾ ਹੈ।

ਉਨ੍ਹਾਂ ਦੱਸਿਆ ਕਿ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ 52 ਕੀਮਤੀ ਜਾਨਾਂ ਲੈ ਲਈਆਂ ਹਨ ਅਤੇ ਹੜ੍ਹਾਂ ਕਾਰਨ 2000 ਤੋਂ ਵੱਧ ਪਿੰਡਾਂ ਦੇ ਲਗਭਗ 4 ਲੱਖ ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਹੋਏ ਨੁਕਸਾਨ ਨੂੰ ਦੇਖਦਿਆਂ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਭਾਰੀ ਜ਼ਰੂਰਤ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਜ਼ਿੰਮੇਵਾਰੀ ਦੀ ਭਾਵਨਾ ਨਾਲ ਨੁਕਸਾਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਇਸ ਆਫ਼ਤ ਦੀ ਗੰਭੀਰਤਾ ਅਤੇ ਦੇਸ਼ ਲਈ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਵੇਖਦਿਆਂ ਇੱਕ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।

ad here
ads
Previous articleसिविल सर्जन लुधियाना द्वारा बुद्धा नाले के आसपास पानी और मच्छर से फैलने वाली बीमारियों को रोकने के लिए अभियान की शुरुआत
Next articleਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ – ਵਿਧਾਇਕ ਰੰਧਾਵਾ

LEAVE A REPLY

Please enter your comment!
Please enter your name here