Home Ludhiana ਲੁਧਿਆਣਾ ਵਿੱਚ ਖਾਦ ਸੁਰੱਖਿਆ ਐਕਟ ਤਹਿਤ ਵਿਸ਼ੇਸ਼ ਜਾਂਚ ਮੁਹਿੰਮ, 09 ਸੈਂਪਲ ਭਰੇ

ਲੁਧਿਆਣਾ ਵਿੱਚ ਖਾਦ ਸੁਰੱਖਿਆ ਐਕਟ ਤਹਿਤ ਵਿਸ਼ੇਸ਼ ਜਾਂਚ ਮੁਹਿੰਮ, 09 ਸੈਂਪਲ ਭਰੇ

110
0
ad here
ads
ads

ਲੁਧਿਆਣਾ 20 ਫਰਵਰੀ 2026

ਖਾਦ ਸੁਰੱਖਿਆ ਅਤੇ ਮਿਆਰ ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਖਾਦ ਸੁਰੱਖਿਆ ਟੀਮ ਵੱਲੋਂ ਡੈਜੀਗਨੇਟਿਡ ਅਫਸਰ ਡਾ. ਸੰਦੀਪ ਸਿੰਘ ਦੀ ਦੇਖ-ਰੇਖ ਹੇਠ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ।
ਇਸ ਦੌਰਾਨ ਟੀਮ ਨੇ ਵੱਖ-ਵੱਖ ਇਲਾਕਿਆਂ ਵਿੱਚ ਕਰਿਆਨਾ ਦੁਕਾਨਾਂ, ਫਾਸਟ ਫੂਡ ਆਊਟਲੈਟਾਂ, ਡਿਪਾਰਟਮੈਂਟਲ ਸਟੋਰਾਂ ਅਤੇ ਡੇਅਰੀ ਯੂਨਿਟਾਂ ਦੀ ਜਾਂਚ ਕੀਤੀ। ਜਾਂਚ ਦਾ ਮੁੱਖ ਉਦੇਸ਼ ਆਮ ਜਨਤਾ ਨੂੰ ਉਪਲਬਧ ਖਾਦ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ।
ਟੀਮ ਵੱਲੋਂ ਕੁੱਲ 09 ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ, ਜਿਨ੍ਹਾਂ ਵਿੱਚ ਦਾਲਚੀਨੀ, ਸੱਤੂ, ਪਿੰਕ ਨਮਕ, ਗੁੜ, ਮੱਕੀ ਦਾ ਆਟਾ, ਸ਼ੱਕਰ, ਵਰਤਿਆ ਹੋਇਆ ਖਾਣ ਵਾਲਾ ਤੇਲ, ਗਾਂ ਦਾ ਦੁੱਧ ਅਤੇ ਕ੍ਰੀਮ ਸ਼ਾਮਲ ਹਨ। ਇਹ ਨਮੂਨੇ ਹੈਬੋਵਾਲ, ਜਗਰਾਓਂ ਅਤੇ ਡੇਅਰੀ ਕੰਪਲੈਕਸ ਹੈਬੋਵਾਲ ਤੋਂ ਇਕੱਠੇ ਕੀਤੇ ਗਏ।
ਜਾਂਚ ਦੌਰਾਨ ਸਫਾਈ, ਸਟੋਰੇਜ ਅਤੇ ਹਾਈਜੀਨ ਹਾਲਾਤਾਂ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ। ਕਈ ਥਾਵਾਂ ‘ਤੇ ਫੂਡ ਬਿਜ਼ਨਸ ਓਪਰੇਟਰਾਂ ਨੂੰ ਲਾਜ਼ਮੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਖਾਦ ਸੁਰੱਖਿਆ ਮਿਆਰਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ।
ਸਾਰੇ ਇਕੱਠੇ ਕੀਤੇ ਨਮੂਨੇ ਵਿਸ਼ਲੇਸ਼ਣ ਲਈ ਸਟੇਟ ਲੈਬੋਰਟਰੀ ਨੂੰ ਭੇਜੇ ਗਏ ਹਨ। ਲੈਬੋਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਸੰਬੰਧਿਤ ਧਾਰਾਵਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਖਾਦ ਸੁਰੱਖਿਆ ਵਿਭਾਗ ਵੱਲੋਂ ਸਾਰੇ ਫੂਡ ਬਿਜ਼ਨਸ ਓਪਰੇਟਰਾਂ ਨੂੰ ਸਖ਼ਤ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਕਾਰੋਬਾਰ ਵਾਲੀਆਂ ਥਾਵਾਂ ‘ਤੇ ਸਫਾਈ, ਹਾਈਜੀਨ ਅਤੇ ਖਾਦ ਸੁਰੱਖਿਆ ਮਿਆਰਾਂ ਦੀ ਪਾਲਣਾ ਯਕੀਨੀ ਬਣਾਉਣ। ਆਮ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਿਰਫ਼ ਮਿਆਰੀ ਅਤੇ ਪੈਕ ਕੀਤੀਆਂ ਖਾਦ ਵਸਤੂਆਂ ਹੀ ਖਰੀਦਣ ਅਤੇ ਕਿਸੇ ਵੀ ਸ਼ੱਕ ਦੀ ਸਥਿਤੀ ਵਿੱਚ ਤੁਰੰਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।

ad here
ads
ad here
ads
Previous articleनाबालिग के स्तन पकड़ना, पायजामे की डोरी खोलना दुष्कर्म का प्रयास नहीं—हाईकोर्ट का फैसला गलत : सुप्रीम कोर्ट
Next articlePILs की ‘तेज़ी से बढ़ोतरी’ पर CJI ने जताई चिंता, कहा- कुछ लोग सुबह अखबार पढ़ते हैं और शाम तक याचिका दायर कर देते हैं

LEAVE A REPLY

Please enter your comment!
Please enter your name here