Home Ludhiana ਵਿਧਾਇਕ ਛੀਨਾ ਨੇ ਵਾਰਡ ਨੰਬਰ 32 ਵਿਖੇ ਸੜਕ ਨਿਰਮਾਣ ਕਾਰਜ ਦਾ ਕੀਤਾ...

ਵਿਧਾਇਕ ਛੀਨਾ ਨੇ ਵਾਰਡ ਨੰਬਰ 32 ਵਿਖੇ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ – 97 ਲੱਖ ਰੁਪਏ ਦੀ ਲਾਗਤ ਨਾਲ ਆਰ.ਸੀ.ਸੀ. ਸੜਕ ਬਣਾਈ ਜਾਵੇਗੀ – ਰਾਜਿੰਦਰਪਾਲ ਕੌਰ ਛੀਨਾ

67
0
ad here
ads
ads

ਲੁਧਿਆਣਾ, 21 ਮਈ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਸਿੰਗਲਾ ਸਾਈਕਲ ਰੋਡ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਆਰ.ਸੀ.ਸੀ. ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 97 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਅਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।

ad here
ads

ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਸੜਕ ‘ਤੇ ਟੋਇਆਂ ਕਾਰਨ ਪੈਦਲ ਚੱਲਣ ਵਾਲੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਸਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸਦੇ ਤਹਿਤ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।

ad here
ads
Previous articleਡੀ.ਸੀ ਬਰਨਾਲਾ ਨੇ ਸ਼ਹੀਦ ਪਰਮਜੀਤ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ
Next articleਪ੍ਰਸ਼ਾਸ਼ਨ ਵੱਲੋਂ ਸਬਜ਼ੀ ਮੰਡੀ ‘ਚ ਨਾਜਾਇਜ਼ ਕਬਜੇ ਹਟਾਏ ਗਏ

LEAVE A REPLY

Please enter your comment!
Please enter your name here