Home Ludhiana ਵਿਧਾਇਕ ਬੱਗਾ ਵਲੋਂ ਪੀਣ ਵਾਲੇ ਪਾਣੀ ਦੇ 10 ਟੈਂਕਰਾਂ ਨੂੰ ਹਰੀ ਝੰਡੀ...

ਵਿਧਾਇਕ ਬੱਗਾ ਵਲੋਂ ਪੀਣ ਵਾਲੇ ਪਾਣੀ ਦੇ 10 ਟੈਂਕਰਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

77
0
ad here
ads
ads

ਲੁਧਿਆਣਾ, 22 ਮਈ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪੀਣ ਵਾਲੇ ਪਾਣੀ ਦੇ ਨਵੇਂ ਦੱਸ ਟੈਂਕਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਵਿਧਾਇਕ ਬੱਗਾ ਨੇ ਕਿਹਾ ਮੌਜੂਦਾ ਗਰਮ ਰੁੱਤ ਦੇ ਮੱਦੇਨਜ਼ਰ, ਜੇਕਰ ਕਿਸੇ ਇਲਾਕੇ ਵਿੱਚ ਪਾਣੀ ਦੀ ਕਿੱਲਤ ਆਉਂਦੀ ਹੈ ਤਾਂ ਪੀਣ ਵਾਲੇ ਪਾਣੀ ਦੀ ਪੂਰਤੀ ਲਈ ਉੱਚ ਗੁਣਵੱਤਾ ਵਾਲੇ ਸਟੀਲ ਦੇ ਟੈਂਕਰ ਬੇਹੱਦ ਲਾਹੇਵੰਦ ਸਿੱਧ ਹੋਣਗੇ। ਇਸ ਤੋਂ ਇਲਾਵਾ ਧਾਰਮਿਕ ਸਮਾਗਮਾਂ ਦੇ ਇਕੱਠ ਮੌਕੇ ਵੀ ਇਨ੍ਹਾਂ ਟੈਂਕਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ad here
ads

ਵਿਧਾਇਕ ਬੱਗਾ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਵਾਰਡਾਂ ਵਿੱਚ ਟੈਂਕਰਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਨਾ ਹੋਵੇ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਇਸ ਮੌਕੇ ਕੋਂਸਲਰ ਅਮਨ ਬੱਗਾ, ਕੌਂਸਲਰ ਮਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਅਸ਼ੋਕ ਕੁਮਾਰ, ਲਾਲਾ ਸੁਰਿੰਦਰ ਅਟਵਾਲ, ਐਸ.ਡੀ.ਓ. ਅੰਸ਼ੁਲ ਗਰਚਾ, ਐਸ.ਡੀ.ਓ. ਬਲਜੀਤ ਸਿੰਘ, ਜੇ.ਈ. ਹਿਮਾਂਸ਼ੂ, ਰਵੀ ਸੇਠੀ ਤੇ ਹੋਰ ਮੌਜੂਦ ਸਨ।

ad here
ads
Previous articleਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ
Next articleਲੁਧਿਆਣਾ ਵਾਸੀਆਂ ਲਈ ਗਰਮੀ ਦੀ ਲਹਿਰ ਬਾਰੇ ਐਡਵਾਈਜ਼ਰੀ ਜਾਰੀ

LEAVE A REPLY

Please enter your comment!
Please enter your name here