ਫਗਵਾੜਾ 7 ਅਪ੍ਰੈਲ (ਪ੍ਰੀਤੀ ਜੱਗੀ) ਅੱਜ ਮੈਂਪਲ ਇੰਟਰਨੈਸ਼ਨਲ ਪਬਲਿਕ ਸਕੂਲ ਫਗਵਾੜਾ ਵਿਖੇ ਬੱਚਿਆਂ ਲਈ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਵਿਸ਼ਵ ਕਰਮਾ ਚੈਰੀਟੇਬਲ ਹਸਪਤਾਲ ਫਗਵਾੜਾ ਅਤੇ ਇੰਡੀਅਨ ਨੈਸ਼ਨਲ
ਆਰਗੇਨਾਈਜੇਸ਼ਨ ਆਫ ਹਿਊਮਨ ਰਾਈਟਸ ਪ੍ਰੋਟੈਕਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਯੋਗ ਡਾਕਟਰ ਸ਼ੁਭਮ ਸਹਿਗਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਕੂਲ ਦੇ ਕਰੀਬ 550 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰੀਬ ਪੰਜ ਘੰਟੇ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਨੂੰ ਪੂਰਨ ਤੌਰ ਤੇ ਸਫਲ ਬਣਾਉਣ ਲਈ ਇੰਡੀਅਨ ਨੈਸ਼ਨਲ ਆਰਗੇਨਾਈਜੇਸ਼ਨ ਫਾਰ ਹਿਊਮਨ ਰਾਈਟਸ ਪ੍ਰੋਟੈਕਸ਼ਨ ਦੇ ਨੈਸ਼ਨਲ ਪ੍ਰਧਾਨ ਸਰਦਾਰ ਗੁਰਪ੍ਰੀਤ ਸਿੰਘ ਸਹੋਤਾ ਜੀ ਨੇ ਅਹਿਮ ਭੂਮਿਕਾ ਨਿਭਾਈ ਵਿਸ਼ਵ ਸਿਹਤ ਦਿਵਸ ਦੇ ਵਿਸ਼ੇ ਨੂੰ ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ ਦੇ ਵਿਸ਼ੇ ਨੂੰ ਮੁੱਖ ਰੱਖਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਜੀ ਨੇ ਯੋਗ ਡਾਕਟਰ ਤੋਂ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਕਿਉਂਕਿ ਅੱਜ-ਕੱਲ੍ਹ ਬੱਚੇ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਅਤੇ ਸਕਰੀਨ ਟਾਈਮ ਦੀ ਜ਼ਿਆਦਾ ਵਰਤੋਂ ਕਾਰਨ ਅੱਖਾਂ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਦੇ ਦੇਖੇ ਜਾ ਰਹੇ ਹਨ। ਚੈਕਅੱਪ ਦੌਰਾਨ ਡਾਕਟਰ ਨੇ ਬੱਚਿਆਂ ਨੂੰ ਅੱਖਾਂ ਦੀ ਦੇਖਭਾਲ ਦੇ ਵੱਖ-ਵੱਖ ਤਰੀਕੇ ਦੱਸੇ ਅਤੇ ਉਨ੍ਹਾਂ ਨੂੰ ਸਕਰੀਨ ਟਾਈਮ ਘੱਟ ਕਰਨ ਜਾਂ ਬ੍ਰੇਕ ਲੈਣ ਬਾਰੇ ਵੀ ਦੱਸਿਆ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਸੰਦੇਸ਼ ਦਿੱਤਾ ਕਿ ਉਹ ਸਕਰੀਨ ਟਾਈਮਿੰਗ ਦੀ ਰੁਟੀਨ ਬਣਾਉਣ ਅਤੇ ਟੀਵੀ ਜਾਂ ਸਕਰੀਨ ਨੂੰ ਜ਼ਿਆਦਾ ਦੇਰ ਤੱਕ ਨਾ ਦੇਖਣ ਦੇਣ।
ਇਸ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵੀ ਆਪਣੀਆਂ ਅੱਖਾਂ ਦਾ ਚੈਕਅੱਪ ਕੀਤਾ ਅਤੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਜੀ ਨੇ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਤੋਂ ਡਾ: ਸ਼ੁਭਮ ਸਹਿਗਲ ਦੀ ਟੀਮ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਕੈਂਪ ਟੀਮ ਨੇ ਸਕੂਲ ਦੀ ਮੁੱਖ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਜਿਨ੍ਹਾਂ ਬੱਚਿਆਂ ਨੂੰ ਅੱਖਾਂ ਦੇ ਇਲਾਜ ਜਾਂ ਐਨਕਾਂ ਦੀ ਲੋੜ ਹੈ, ਉਨ੍ਹਾਂ ਨੂੰ ਟਰੱਸਟ ਦੇ ਵੱਲੋਂ ਮੁਫ਼ਤ ਚੈੱਕਅਪ ਅਤੇ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਕੂਲ ਪ੍ਰਬੰਧਕ ਕਮੇਟੀ ਨੇ ਆਏ ਹੋਏ ਮੈਡੀਕਲ ਅਫ਼ਸਰ ਅਤੇ ਸਹਿਯੋਗੀਆਂ ਦਾ ਤਹਿ -ਦਿਲੋਂ ਧੰਨਵਾਦ ਕੀਤਾ