Home Ludhiana ਸਸਰਾਲੀ ਕਲੋਨੀ ਵਿੱਚ ਸਥਿਤੀ ਕਾਬੂ ਹੇਠ ਹੈ: ਡੀ.ਸੀ

ਸਸਰਾਲੀ ਕਲੋਨੀ ਵਿੱਚ ਸਥਿਤੀ ਕਾਬੂ ਹੇਠ ਹੈ: ਡੀ.ਸੀ

76
0
ad here
ads
ads

ਲੁਧਿਆਣਾ, 6 ਸਤੰਬਰ:

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਕਿ ਸਸਰਾਲੀ ਕਲੋਨੀ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਯਤਨ ਜਾਰੀ ਹਨ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ) ਅਤੇ ਸੈਂਕੜੇ ਸਥਾਨਕ ਵਲੰਟੀਅਰ ਸ਼ਾਮਲ ਹਨ।

ad here
ads

ਇੱਕ ਵੀਡੀਓ ਸੰਦੇਸ਼ ਵਿੱਚ ਹਿਮਾਂਸ਼ੂ ਜੈਨ ਨੇ ਲੋਕਾਂ ਨੂੰ ਕਿਹਾ ਕਿ ਜੇ ਪ੍ਰਸ਼ਾਸਨ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਤਾਂ ਸਿੱਧੇ ਤੌਰ ‘ਤੇ ਸਾਈਟ ‘ਤੇ ਮਜ਼ਦੂਰ, ਮਿੱਟੀ ਜਾਂ ਪਲਾਸਟਿਕ ਦੇ ਬੋਰੇ ਪ੍ਰਦਾਨ ਕਰਕੇ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਬੰਨ੍ਹ ਨੂੰ ਤੇਜ਼ੀ ਨਾਲ ਮਜ਼ਬੂਤ ਕਰਨ ਲਈ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਸ਼ਾਂਤ ਰਹਿਣ, ਗੈਰ-ਪ੍ਰਮਾਣਿਤ ਜਾਣਕਾਰੀ ਫੈਲਾਉਣ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਜ਼ਿਲ੍ਹਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ) ਲੁਧਿਆਣਾ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਰਾਹੀਂ ਪ੍ਰਸਾਰਿਤ ਕੀਤੀ ਗਈ ਪ੍ਰਮਾਣਿਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ।

ad here
ads
Previous articleਖੇਡਾਂ ਹੀ ਰੰਗਲੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਪਲੇਟਫਾਰਮ : ਸੋਨੀਆ ਅਲੱਗ
Next articleਪਟਿਆਲਾ ਡਿਵੀਜ਼ਨਲ ਕਮਿਸ਼ਨਰ ਨੇ ਸਸਰਾਲੀ ਕਲੋਨੀ ਵਿੱਚ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ

LEAVE A REPLY

Please enter your comment!
Please enter your name here