Home Jalandhar ਸਿਵਲ ਸਰਜਨ ਡਾ.ਗੁਰਮੀਤ ਲਾਲ ਨੇ ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸਿਵਲ ਸਰਜਨ ਡਾ.ਗੁਰਮੀਤ ਲਾਲ ਨੇ ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ

238
0
ad here
ads
ads

ਜਲੰਧਰ 29 ਮਈ (ਪ੍ਰੀਤੀ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਹਸਪਤਾਲ ਜਲੰਧਰ,ਐਸ.ਡੀ.ਐਚ.ਨਕੋਦਰ ਅਤੇ ਐਸ.ਡੀ.ਐਚ.ਫਿਲੌਰ ਲਈ ਬੀਤੇ ਸੋਮਵਾਰ ਹੋਈ ਹਾਊਸ ਸਰਜਨਾਂ ਦੀ ਕਾਊਂਸਲਿੰਗ ਤੋਂ ਬਾਅਦ ਅੱਜ ਵੀਰਵਾਰ ਨੂੰ ਹਾਊਸ ਸਰਜਨਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੀ ਗਏ ਹਨ। ਹਾਊਸ ਸਰਜਨਾਂ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਆਪਣੀ ਹਾਜ਼ਰੀ ਰਿਪੋਰਟ ਦਿੱਤੀ ਗਈ ਅਤੇ ਉਮੀਦਵਾਰਾਂ ਨੂੰ ਮੈਰਿਟ ਦੇ ਆਧਾਰ ‘ਤੇ ਸਟੇਸ਼ਨ ਅਲਾਟ ਕੀਤੇ ਗਏ ਅਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਨਵੇਂ ਸਟਾਫ ਵਿੱਚ ਨਿਯੁਕਤੀ ਨੂੰ ਲੈ ਕੇ ਕਾਫੀ ਉਤਸਾਹ ਨਜ਼ਰ ਆ ਰਿਹਾ ਸੀ।

ਸਿਵਲ ਸਰਜਨ ਡਾ.ਗੁਰਮੀਤ ਲਾਲ ਵੱਲੋਂ ਹਾਊਸ ਸਰਜਨਾਂ ਦਾ ਸਿਹਤ ਵਿਭਾਗ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਂਦੇ ਹੋਏ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿਕਰਯੋਗ ਹੈ ਕਿ ਹਾਊਸ ਸਰਜਨਾਂ ਦੀ ਆਸਾਮੀ ਲਈ 53 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਕਾਊਂਸਲਿੰਗ ਪ੍ਰਕਿਰਿਆ ਵਿੱਚ 35 ਉਮੀਦਵਾਰ ਹਾਜਰ ਹੋਏ ਸਨ। ਇਸ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਨਿਰਪੱਖ ਤਰੀਕੇ ਨਾਲ 3 ਟੀਮਾਂ ਵੱਲੋਂ ਜਾਂਚ ਕੀਤੀ ਗਈ ਸੀ। ਜਿਨ੍ਹਾਂ ਵਿੱਚੋਂ 25 ਹਾਊਸ ਸਰਜਨਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਚੁਣਿਆ ਗਿਆ ਸੀ। ਜਿਸ ਦੇ ਤਹਿਤ ਸਿਵਲ ਸਰਜਨ ਡਾ.ਗੁਰਮੀਤ ਲਾਲ ਵੱਲੋਂ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ad here
ads
ad here
ads
Previous articleਇੱਛਾਵਾਨ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਕਰਨ ਦੇ ਸੰਦਰਭ ਵਿੱਚ ਨਗਰ ਨਿਗਮ ਦੇ ਦਫ਼ਤਰ ਸ਼ੁੱਕਰਵਾਰ (ਸਰਕਾਰੀ ਛੁੱਟੀ), ਸ਼ਨੀਵਾਰ ਅਤੇ ਐਤਵਾਰ ਨੂੰ ਰਹਿਣਗੇ ਖੁੱਲ੍ਹੇ
Next articleਸੀਮਾ ਸੁਰੱਖਿਆ ਬਲ ਦੇ ਡੀਆਈਜੀ ਨੂੰ ਮਿਲੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਜ਼ਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ

LEAVE A REPLY

Please enter your comment!
Please enter your name here