Home DEVELOPMENT ਸ.ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅਹੁਦਾ ਸੰਭਾਲਿਆ DEVELOPMENTPunjab ਸ.ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅਹੁਦਾ ਸੰਭਾਲਿਆ By arjan - 26/12/2023 116 0 FacebookTwitterPinterestWhatsApp ad here ਸ.ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅਹੁਦਾ ਸੰਭਾਲਿਆ ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ- ਸੇਖੋਂ ਫ਼ਰੀਦਕੋਟ 26 ਦਸੰਬਰ (ਮਨਪ੍ਰੀਤ ਸਿੰਘ ਅਰੋੜਾ )ਸ.ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਸ. ਸੇਖੋਂ ਨੇ ਕਿਹਾ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਦਫ਼ਤਰ ਨਾਲ ਸਬੰਧਤ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਆਰ.ਟੀ.ਏ ਸ.ਗੁਰਨਾਮ ਸਿੰਘ ਨੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਇਨ੍ਹੀਂ ਦਿਨੀਂ ਪੈ ਰਹੀ ਧੁੰਦ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਸਫ਼ਰ ਦੌਰਾਨ ਵਧੇਰੇ ਚੌਕਸੀ ਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਦੇ ਨਿਸ਼ਚਿਤ ਸਮੇਂ ਵਿੱਚ ਕੀਤੇ ਜਾਣ ਅਤੇ ਜੇਕਰ ਕੋਈ ਬੁਜ਼ਰਗ ਵਿਅਕਤੀ ਆਪਣਾ ਕੰਮ ਕਰਵਾਉਣ ਲਈ ਦਫਤਰ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਸ ਮੌਕੇ ਸ. ਗੁਰਮੀਤ ਸਿੰਘ ਕਲਰਕ, ਮਨਪ੍ਰੀਤ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸੀ। ad here