ਕਪੂਰਥਲ਼ਾ 14 ਮਈ( ਪ੍ਰੀਤੀ):
ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਤਹਿਤ ਅੱਜ ਜ਼ਿਲ੍ਹੇ ਭਰ ਦੇ 10 ਹੋਰ ਸਰਕਾਰੀ ਸਕੂਲਾਂ ਅੰਦਰ 34.56 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਹੋਏ।ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਤੇ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ.ਜੋਗਿੰਦਰ ਸਿੰਘ ਮਾਨ ਵਲੋਂ ਸਰਕਾਰੀ ਹਾਈ ਸਕੂਲ ਪਾਂਸ਼ਟਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਵਿਖੇ ਸਪੋਰਟਸ ਟਰੈਕ ਅਤੇ ਚਾਰਦੀਵਾਰੀ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਗਿਆ।
ਇਸ ਤੋਂ ਇਲਾਵਾ ਡਾਇਰੈਕਟਰ ਜਲ ਸਰੋਤ ਵਿਭਾਗ ਪੰਜਾਬ ਅਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਹਰਸਿਮਰਨ ਸਿੰਘ ਵਲੋਂ 24.06 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਭੁਲੱਥ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਕੂਕਾ, ਸਰਕਾਰੀ ਮਿਡਲ ਸਕੂਲ ਤਲਵੰਡੀ ਕੂਕਾ, ਸਰਕਾਰੀ ਪ੍ਰਾਇਮਰੀ ਸਕੂਲ ਲੁਬਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਵਿਖੇ ਚਾਰਦੀਵਾਰੀ, ਰਿਪੇਅਰ ਤੇ ਲਾਇਬ੍ਰੇਰੀ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।ਕਪੂਰਥਲਾ ਬਲਾਕ ਵਿਖੇ ਚੇਅਰਮੈਨ ਪੰਜਾਬ ਰਾਜ ਬੀ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਸੰਦੀਪ ਸੈਣੀ ਵਲੋਂ 7.3 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖਾਨੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸਿਧਵਾਂ ਦੋਨਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਪਾਲ ਵਿਖੇ ਸਕੂਲਾਂ ਦੀ ਚਾਰਦੀਵਾਰ ਤੇ ਰਿਪੇਅਰ ਦੇ ਉਦਘਾਟਨ ਕੀਤੇ ਗਏ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀ ਮਾਨ , ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ ਤੇ ਹੋਰ ਹਾਜ਼ਰ ਸਨ।
ਕੈਪਸ਼ਨ- ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਫਗਵਾੜਾ ਦੇ ਸਰਕਾਰੀ ਸਕੂਲਾਂ ਦੇ ਉਦਘਾਟਨ ਕਰਦੇ ਹੋਏ।
2- ਚੇਅਰਮੈਨ ਪੰਜਾਬ ਰਾਜ ਬੀ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਸੰਦੀਪ ਸੈਣੀ ਬਲਾਕ ਕਪੂਰਥਲਾ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਦੇ ਹੋਏ।