Home Ludhiana ਅੱਜ ਮਿਤੀ 15-12-2023 ਨੂੰ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਫਲ... PunjabLudhiana ਅੱਜ ਮਿਤੀ 15-12-2023 ਨੂੰ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਫਲ ਸੁਰਖਿਆ ਲੈਬਾਰਟਰੀ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੀ.ਏ.ਯੂ. ਜਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਦਾ ! By arjan - 15/12/2023 185 0 FacebookTwitterPinterestWhatsApp ad here ਅੱਜ ਮਿਤੀ 15-12-2023 ਨੂੰ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਫਲ ਸੁਰਖਿਆ ਲੈਬਾਰਟਰੀ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੀ.ਏ.ਯੂ. ਜਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਇਸ ਵਿਸ਼ੇ ਤੇ ਚਾਨਣਾ ਪਾਉਂਦਿਆਂ ਡਾ ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਦਿਤੀ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਨਾਲ ਜਿੱਥੇ ਜੈਵਿਕ ਸਬਜੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਵੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ। —— ad here