Home PHAGWARA ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਰਕਰਾਂ ‘ਚ ਭਰਿਆ...

ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਰਕਰਾਂ ‘ਚ ਭਰਿਆ ਨਵਾਂ ਜੋਸ਼ : ਗੁਰਜੀਤ ਪਾਲ ਵਾਲੀਆ

121
0
ad here
ads
ads

ਕਿਹਾ: ਸੂਬੇ ਦੀ ਸੱਤਾ ‘ਚ ਸ਼ਾਨਦਾਰ ਵਾਪਸੀ ਕਰੇਗੀ ਕਾਂਗਰਸ
ਫਗਵਾੜਾ 2 ਜੂਨ ( ਪ੍ਰੀਤੀ ) ਪੰਜਾਬ ਕਾਂਗਰਸ ਦੇ ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ ਨੇ ਅੱਜ ਫਗਵਾੜਾ ਵਿਖੇ ਹੋਈ ਕਾਂਗਰਸ ਪਾਰਟੀ ਦੀ ਸੰਵਿਧਾਨ ਬਚਾਓ ਰੈਲੀ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਵੇਖਦਿਆਂ ਕਿਹਾ ਕਿ ਜਿਸ ਤਰ੍ਹਾਂ ਬਲਵਿੰਦਰ ਸਿੰਘ ਧਾਲੀਵਾਲ ਨੇ ਵਿਧਾਇਕ ਵਜੋਂ ਫਗਵਾੜਾ ਅਤੇ ਕਪੂਰਥਲਾ ਜ਼ਿਲ੍ਹੇ ਦੇ ਵਰਕਰਾਂ ‘ਚ ਬਤੌਰ ਜਿਲ੍ਹਾ ਪ੍ਰਧਾਨ ਨਵੇਂ ਜੋਸ਼ ਦਾ ਸੰਚਾਰ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪੰਜਾਬ ਕਾਂਗਰਸ ਵਿੱਚ ਨਵਾਂ ਉਤਸ਼ਾਹ ਭਰਿਆ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਪਾਰਟੀ ਦੇ ਵਫ਼ਾਦਾਰ, ਮਿਹਨਤੀ ਅਤੇ ਨੌਜਵਾਨ ਵਰਕਰਾਂ ਨੂੰ ਸਨਮਾਨਜਨਕ ਅਹੁਦੇ ਅਤੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਅਤੇ ਹੁਣ ਲੋਕਸਭਾ ਵਿੱਚ ਸੰਸਦ ਮੈਂਬਰ ਵਜੋਂ ਉਹ ਪੰਜਾਬ ਦੇ ਮੁੱਦਿਆਂ ਨੂੰ ਬੁਲੰਦ ਆਵਾਜ਼ ਵਿੱਚ ਚੁੱਕ ਰਹੇ ਹਨ। ਵਾਲੀਆ ਨੇ ਕਿਹਾ ਕਿ ਜਦੋਂ ਵੀ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨਾਂ ਦੀ ਗੱਲ ਹੋਵੇਗੀ, ਤਾਂ ਰਾਜਾ ਵੜਿੰਗ ਦਾ ਨਾਮ ਵੀ ਬਹੁਤ ਸਤਿਕਾਰ ਨਾਲ ਲਿਆ ਜਾਵੇਗਾ। ਰਾਜਾ ਵੜਿੰਗ ਨੇ ਨਾ ਸਿਰਫ਼ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਵਰਕਰਾਂ ਵਿੱਚ ਪੈਦਾ ਹੋਈ ਨਿਰਾਸ਼ਾ ਦੀ ਭਾਵਨਾ ਨੂੰ ਬਾਹਰ ਕੱਢਿਆ, ਸਗੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਭਰੋਸਾ ਵੀ ਦੁਵਾਇਆ ਹੈ ਕਿ ਕਾਂਗਰਸ ਪਾਰਟੀ ਪੰਜਾਬ ਦੀ ਸੱਤਾ ‘ਚ ਭਾਰੀ ਬਹੁਮਤ ਨਾਲ ਸ਼ਾਨਦਾਰ ਵਾਪਸੀ ਕਰਨ ਲਈ ਤਿਆਰ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਸੂਬੇ ਨੂੰ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਮੁਕਤ ਕੀਤਾ ਜਾ ਸਕੇ।

ad here
ads
Previous articleदूसरी शादी कर चुके और दूसरी पत्नी के साथ रह रहे पिता को बच्चे की देखभाल देना बच्चे के कल्याण के लिए अनुकूल नहीं: P&H हाईकोर्ट
Next articleਬੈਂਕ ਲੁੱਟ ਮਾਮਲੇ ਵਿਚ ਕਾਰ ਦਾ ਨੰਬਰ ਜਾਅਲੀ ਨਿਕਲਿਆ

LEAVE A REPLY

Please enter your comment!
Please enter your name here