Home Ludhiana ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕ ਦਾ ਸੁੰਦਰੀਕਰਨ...

ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕ ਦਾ ਸੁੰਦਰੀਕਰਨ – ਵਿਧਾਇਕ ਕੁਲਵੰਤ ਸਿੰਘ ਸਿੱਧੂ

189
0
ad here
ads
ads

ਲੁਧਿਆਣਾ, 02 ਜੁਲਾਈ – ਸਾਫ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 51 ਅਧੀਨ, ਪ੍ਰੀਤਮ ਨਗਰ, ਮਾਡਲ ਟਾਊਨ ਵਿਖੇ ਕੇ.ਪੀ.ਐਮ. ਪਾਰਕ ਦੀ ਮੁਰੰਮਤ ਅਤੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਕੇ.ਪੀ.ਐਮ. ਪਾਰਕ ਦੇ ਸੁੰਦਰੀਕਰਨ ‘ਤੇ ਕਰੀਬ 15.93 ਲੱਖ ਰੁਪਏ ਖਰਚ ਕੀਤੇ ਜਾਣਗੇ।

ad here
ads

ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਾਉਣ ਦੇ ਨਾਲ-ਨਾਲ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੋਕੇ ਕੌਂਸਲਰ ਕੋਮਲਪ੍ਰੀਤ ਕੌਰ ਸਚਦੇਵਾ, ਆਪ ਆਗੂ ਕੰਵਲਜੀਤ ਸਿੰਘ ਸਚਦੇਵਾ, ਦਰਸ਼ਨ ਸਿੰਘ, ਲ਼ੇਖਰਾਜ ਮਰਵਾਹਾ, ਹਰਵਿੰਦਰ ਸਿੰਘ ਹਨੀ, ਪੀ.ਏ. ਕਮਲ ਕਪੂਰ, ਰਾਜੂ ਭਾਟੀਆ, ਪੰਕਜ (ਕਰਿਆਨਾ ਸਟੋਰ ਵਾਲੇ), ਮੁਕੇਸ਼ ਮਲਹੋਤਰਾ, ਕੇਵਲ ਕ੍ਰਿਸ਼ਨ ਅਰੋੜਾ, ਅਮਰਦੀਪ ਸਿੰਘ, ਰੂਪੇਸ਼ ਤਨੇਜਾ ਤੇ ਹੋਰ ਮੌਜੂਦ ਸਨ।

ad here
ads
Previous articleਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ‘ਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੀ ਤਿਆਰੀ – ਸਰਕਾਰੀ ਵਿਭਾਗਾਂ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ
Next articleबिना रजिस्ट्रेशन और ड्राइविंग लाइसेंस के चलाएं गाड़ी: जानिए किन इलेक्ट्रिक वाहनों को मिली छूट

LEAVE A REPLY

Please enter your comment!
Please enter your name here