Home Ludhiana ਕੂਲਰਾਂ ਦੇ ਪਾਣੀ ਵਿੱਚ ਪੈਦਾ ਹੁੰਦਾ ਡੇਂਗੂ ਦਾ ਮੱਛਰ -ਡਾ.ਰਮਨਦੀਪ ਕੌਰ ...

ਕੂਲਰਾਂ ਦੇ ਪਾਣੀ ਵਿੱਚ ਪੈਦਾ ਹੁੰਦਾ ਡੇਂਗੂ ਦਾ ਮੱਛਰ -ਡਾ.ਰਮਨਦੀਪ ਕੌਰ ਡੇਂਗੂ ਦੇ ਖਾਤਮੇ ਲਈ, ਹਰ ਸ਼ੁੱਕਰਵਾਰ ਡੇਂਗੂ ਤੇ ਵਾਰ

173
0
ad here
ads
ads

ਲੁਧਿਆਣਾ 25 ਸਤੰਬਰ – ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਡੇਂਗੂ,ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਆਮ ਲੋਕਾਂ ਅਤੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਡੇਂਗੂ ਦੇ ਖ਼ਾਤਮੇ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾਵੇ । ਇਸ ਸਬੰਧੀ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਅੱਜ ਸਰਕਾਰੀ ਹਾਈ ਸਕੂਲ ਜਵੱਦੀ ਕਲਾਂ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੱਛਰ ਦੇ ਕੱਟਣ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੇਜ਼ੀ ਨਾਲ ਫੈਲਦੀਆਂ ਹਨ। ਡੇਂਗੂ ਵਿੱਚ ਤੇਜ਼ ਬੁਖਾਰ, ਸਰੀਰ ਦਰਦ ਅਤੇ ਪਲੇਟਲਿਟ ਘੱਟ ਹੋਣ ਦੇ ਲੱਛਣ ਪ੍ਰਗਟ ਹੁੰਦੇ ਹਨ। ਮਲੇਰੀਆ ਦੇ ਮਰੀਜ਼ਾਂ ਨੂੰ ਬੁਖਾਰ ਚੜ੍ਹਨਾ ਅਤੇ ਕੰਬਣੀ ਆਉਣਾ ਸ਼ੁਰੂ ਹੋ ਜਾਂਦਾ ਹੈ। ਚਿਕਨਗੁਨੀਆ ਵਿਚ ਤੇਜ਼ ਬੁਖਾਰ ਅਤੇ ਜੋੜਾਂ ਵਿੱਚ ਦਰਦ ਹੁੰਦਾ ਹੈ।
ਇਸੇ ਤਰ੍ਹਾਂ ਦੂਸ਼ਿਤ ਪਾਣੀ ਦੇ ਇਸਤੇਮਾਲ ਨਾਲ ਡਾਇਰੀਆ, ਟਾਈਫਾਇਡ ਅਤੇ ਪੀਲੀਆ ਵਰਗੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਦੂਸ਼ਿਤ ਪਾਣੀ ਨਾਲ ਪੇਟ ਦਰਦ,ਉਲਟੀਆਂ, ਦਸਤ, ਅੰਤੜੀ ਰੋਗ , ਹੈਪੇਟਾਈਟਿਸ ਅਤੇ ਟਾਈਫਾਈਡ ਆਦਿ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ । ਇਸ ਲਈ ਆਪਣੇ ਘਰਾਂ ਅਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਕੂਲਰ , ਟੈਂਕੀਆਂ, ਗਮਲੇ ਅਤੇ ਛੱਤਾਂ ’ਤੇ ਪਾਣੀ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸੁੱਕਾ ਰੱਖਿਆ ਜਾਵੇ। ਪੀਣ ਵਾਲੇ ਪਾਣੀ ਨੂੰ ਹਮੇਸ਼ਾਂ ਉਬਾਲਕੇ ਜਾਂ ਫਿਲਟਰ ਕਰਕੇ ਹੀ ਵਰਤਿਆ ਜਾਵੇ। ਬਾਹਰਲਾ ਕੱਚਾ ਜਾਂ ਗੰਦੇ ਵਾਤਾਵਰਣ ਵਿੱਚ ਬਣਿਆ ਖਾਣਾ ਖਾਣ ਤੋਂ ਬਚਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਤੇਜ ਬੁਖਾਰ, ਦਸਤ, ਉਲਟੀ, ਸਰੀਰ ਦਰਦ ਜਾਂ ਹੋਰ ਕੋਈ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿੱਚ ਡਾਕਟਰੀ ਜਾਂਚ ਅਤੇ ਇਲਾਜ ਲਿਆ ਜਾਵੇ ।ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਕਿਰਨ ਗੁਪਤਾ,ਅਧਿਆਪਕ ਸਰਬਜੀਤ ਕੌਰ,ਨਵਨੀਤ ਮਦਾਨ,ਰਮਨਦੀਪ ਸਿੰਘ ਅਤੇ ਅਨਿਲ ਘਈ ਤੋਂ ਇਲਾਵਾ ਹੋਰ ਸਟਾਫ਼ ਵੀ ਹਾਜ਼ਰ ਸੀ।

ad here
ads
Previous articleਸਿਵਲ ਸਰਜਨ ਦੀ ਅਗਵਾਈ ਹੇਠ 25 ਸ਼ਹਿਰੀ ਅਤੇ 400 ਪਿੰਡ ਟੀਮਾਂ ਲਗਾਤਾਰ ਛਿੜਕਾਅ ਅਤੇ ਜਾਗਰੂਕਤਾ ਕਾਰਜ ਵਿੱਚ ਜੁਟੀਆਂ
Next article27 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਕੀਤੀ ਗਈ

LEAVE A REPLY

Please enter your comment!
Please enter your name here