Home Khanna ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਵਿੱਚ ਹਮੇਸ਼ਾ ਅਮਰ ਰਹੇਗੀ: ਤਰੁਨਪ੍ਰੀਤ ਸਿੰਘ...

ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਵਿੱਚ ਹਮੇਸ਼ਾ ਅਮਰ ਰਹੇਗੀ: ਤਰੁਨਪ੍ਰੀਤ ਸਿੰਘ ਸੌਂਦ

223
0
ad here
ads
ads

ਖੰਨਾ, (ਲੁਧਿਆਣਾ), 25 ਦਸੰਬਰ:

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਅਤੇ ‌ਮਾਤਾ ਗੁਜਰ ਕੌਰ ਜੀ ਦੀ ਧਰਮ ਹਿੱਤ ਦਿੱਤੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੀਰਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ, ਖੰਨਾ ਤੋਂ ਪਾਠ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕਰਦੇ ਹੋਏ ਪੈਦਲ ਯਾਤਰਾ ਸ਼ੁਰੂ ਕੀਤੀ।

ad here
ads

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਹੈ। ਉਨ੍ਹਾਂ ਕਿਹਾ ਕਿ ਸੰਸਾਰ ਦੇ ਇਤਿਹਾਸ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਹਮੇਸ਼ਾ ਬੇਮਿਸਾਲ ਅਤੇ ਅਮਰ ਰਹੇਗੀ। ਇਸ ਲਾਸਾਨੀ ਸ਼ਹਾਦਤ ਅੱਗੇ ਸਾਡਾ ਸਾਰਿਆਂ ਦਾ ਸੀਸ ਝੁੱਕਦਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਇਸ ਦੇਸ਼, ਕੌਮ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਲਈ ਬਹੁਤ ਵੱਡੀ ਕੁਰਬਾਨੀ ਦਿੱਤੀ ਹੈ। ਉਹਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਜੇਕਰ ਸਾਡੇ ਸਿਰਾਂ ਉੱਤੇ ਦਸਤਾਰਾਂ ਸਲਾਮਤ ਹਨ ਤਾਂ ਇਹ ਸਿਰਫ ਤੇ ਸਿਰਫ ਗੁਰੂ ਸਾਹਿਬਾਨ ਦੀ ਕੁਰਬਾਨੀ ਸਦਕਾ ਹੀ ਹੈ। ਸੋ ਗੁਰੂ ਸਾਹਿਬਾਨ ਅੱਗੇ ਨਤਮਸਤਕ ਹੋਣ ਲਈ, ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਅਤੇ ਪੰਜਾਬ ਦੀ ਖੁਸ਼ਹਾਲੀ ਦੀ ਅਰਦਾਸ ਕਰਨ ਲਈ ਵੱਡੀ ਗਿਣਤੀ ਵਿੱਚ ਸਮੂਹ ਸੰਗਤਾਂ ਦੇ ਰੂਪ ਵਿੱਚ ਇਕੱਠੇ ਹੋ ਕੇ ਖੰਨਾ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਤੋਂ ਅਰਦਾਸ ਕਰਕੇ ਪੈਦਲ ਚੱਲ ਕੇ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਨਤਮਸਤਕ ਹੁਣ ਲਈ ਜਾ ਰਹੇ ਹਾਂ। ਉਥੇ ਪਹੁੰਚ ਕੇ ਗੁਰੂ ਸਾਹਿਬ ਅੱਗੇ ਅਰਦਾਸ ਕਰਾਂਗੇ ਕਿ ਸੱਚੇ ਪਾਤਸ਼ਾਹ ਆਪ ਦੀ ਅਪਾਰ ਕਿਰਪਾ ਸਾਡੇ ਉੱਤੇ ਬਣਾਈ ਰੱਖਿਓ। ਅਸੀਂ ਸੱਚ ਦੇ ਰਾਹ ‘ਤੇ ਹਮੇਸ਼ਾ ਚਲਦੇ ਰਹੀਏ ਅਤੇ ਤੁਹਾਡੇ ਤੋਂ ਅਸ਼ੀਰਵਾਦ ਲੈ ਕੇ ਤੁਹਾਡੇ ਦਰਸਾਏ ਹੋਏ ਰਾਹਾਂ ‘ਤੇ ਚੱਲ ਸਕੀਏ।

ad here
ads
Previous articleਗਲਾਡਾ ਨੇ ਪੰਜ ਅਣਅਧਿਕਾਰਤ ਇਮਾਰਤਾਂ ਨੂੰ ਕੀਤਾ ਸੀਲ
Next articleअवैध निर्माण को यह कहकर प्रोटेक्ट नहीं किया जा सकता कि यह कंपाउंडेबल उल्लंघन है: सुप्रीम कोर्ट ने तोड़फोड़ के खिलाफ याचिका खारिज की

LEAVE A REPLY

Please enter your comment!
Please enter your name here