ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਅਤੇ ਅੰਤਰਰਾਜੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਨਸ਼ਾ ਤਸਕਰਾਂ, 1 ਹਥਿਆਰਾਂ ਦੇ ਤਸਕਰ ਨੂੰ ਗ੍ਰਿਫਤਾਰ ਕਰਕੇ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 13 ਪਿਸਤੌਲ ਬਰਾਮਦ ਕੀਤੇ ਗਏ।
ਬੈਕਵਰਡ ਅਤੇ ਫਾਰਵਰਡ ਸੰਬੰਧਾਂ ਲਈ ਅਗਲੇਰੀ ਜਾਂਚ ਜਾਰੀ ਹੈ।






